ਪੰਜਾਬ

punjab

ETV Bharat / state

ਕਾਰ ਤੇ ਮੋਟਰਸਾਇਕਲ ਦੀ ਭਿਆਨਕ ਟੱਕਰ ’ਚ ਪਤੀ-ਪਤਨੀ ਜ਼ਖ਼ਮੀ - car motorcycle collision

ਫਰੀਦਕੋਟ ਵਿਖੇ ਕਾਰ ਅਤੇ ਮੋਟਰਸਾਇਕਲ ਦੀ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਰੀਦਕੋਟ ਵਿਖੇ ਕਾਰ-ਮੋਟਰਸਾਇਕਲ ਦੀ ਟੱਕਰ 'ਚ 2 ਜ਼ਖਮੀ
ਫਰੀਦਕੋਟ ਵਿਖੇ ਕਾਰ-ਮੋਟਰਸਾਇਕਲ ਦੀ ਟੱਕਰ 'ਚ 2 ਜ਼ਖਮੀ

By

Published : May 4, 2022, 6:52 PM IST

ਫਰੀਦਕੋਟ: ਸੂਬੇ ਵਿੱਚ ਸੜਕ ਹਾਦਸੇ ਦਿਨ ਬ ਦਿਨ ਵਧਦੇ ਜਾ ਰਹੇ ਹਨ। ਫਰੀਦਕੋਟ ਵਿੱਚ ਕਾਰ ਅਤੇ ਮੋਟਰਸਾਇਕਲ ਦੀ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਐਮਰਜੈਂਸੀ ਫੋਨ ਨੰਬਰ ’ਤੇ ਰੋੜੀਕਪੂਰਾ ਯੂਥ ਸਹਾਇਤਾ ਕਲੱਬ ਦੇ ਪ੍ਰਧਾਨ ਹੈਪੀ ਸ਼ਰਮਾ ਨੇ ਸੂਚਨਾ ਦਿੱਤੀ ਕਿ ਮੋਟਰਸਾਇਕਲ ਸਵਾਰ ਪਤੀ-ਪਤਨੀ ਮੱਤਾ ਪਿੰਡ ਤੋਂ ਆਪਣੀ ਰਿਸ਼ਤੇਦਾਰੀ ਵਿੱਚ ਜਾ ਰਹੇ ਸਨ ਅਚਾਨਕ ਸਾਹਮਣਿਉਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਜ਼ੋਰ ਨਾਲ ਟੱਕਰ ਮਾਰ ਦਿੱਤੀ ਤੇ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ।

ਫਰੀਦਕੋਟ ਵਿਖੇ ਕਾਰ-ਮੋਟਰਸਾਇਕਲ ਦੀ ਟੱਕਰ 'ਚ 2 ਜ਼ਖਮੀ

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਟੀਮ ਮੌਕੇ ’ਤੇ ਪਹੁੰਚੀ ਜਿੰਨ੍ਹਾਂ ਨੇ ਗੰਭੀਰ ਜ਼ਖਮੀਆਂ ਨੂੰ ਜੈਤੋ ਸਰਕਾਰੀ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਪਰ ਵਾਰਸਾਂ ਦੀ ਮਰਜ਼ੀ ਅਨੁਸਾਰ ਬਠਿੰਡਾ ਦੇ ਕਿਸੇ ਨਿੱਜੀ ਹਸਪਤਾਲ ਇਲਾਜ ਉਪਚਾਰ ਲਈ ਭਰਤੀ ਕਰਵਾਇਆ ਗਿਆ ਜਿੰਨ੍ਹਾਂ ਦੀ ਪਹਿਚਾਣ ਚਮਕੌਰ ਸਿੰਘ (50ਸਾਲ) ਸਪੁੱਤਰ ਰਾਜਿੰਦਰ ਸਿੰਘ ਪਿੰਡ ਮੱਤਾ, ਬੇਅੰਤ ਕੌਰ(45ਸਾਲ) ਪਤਨੀ ਚਮਕੌਰ ਸਿੰਘ ਪਿੰਡ ਮੱਤਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ:ਕੁੜਤੇ ਪਜ਼ਾਮੇ ਦੀ ਖਰੀਦ ਨੂੰ ਲੈਕੇ ਦੁਕਾਨ ਦੇ ਮਾਲਕ 'ਤੇ ਚੱਲਾਈਆਂ ਗੋਲੀਆਂ

ABOUT THE AUTHOR

...view details