ਫ਼ਰੀਦਕੋਟ: ਦੇਸ਼ ਭਰ 'ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਹਰ ਕਿਸੇ ਦੀ ਸਫ਼ਲਤਾ ਦੇ ਪਿੱਛੇ ਉਸ ਦੇ ਅਧਿਆਪਕ ਦਾ ਹੱਥ ਜ਼ਰੂਰ ਹੁੰਦਾ ਹੈ। ਸਰਕਾਰ ਵੱਲੋਂ ਵੀ ਅਧਿਆਪਕਾਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 2 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਅਧਿਆਪਕ ਦਿਵਸ 'ਤੇ ਫ਼ਰੀਦਕੋਟ ਦੇ 2 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ - ਐਵਾਰਡ ਵੰਡ ਸਮਾਰੋਹ
ਸਿੱਖਿਆ ਮੰਤਰੀ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ 2 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਅਧਿਆਪਕ ਦਿਵਸ 'ਤੇ ਪੂਰੇ ਪੰਜਾਬ ਵਿੱਚੋ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਉਚੇਰੀ ਵਿੱਦਿਆ ਅਤੇ ਆਧੁਨਿਕ ਸਿੱਖਿਆ ਦੇ ਨਾਲ ਸਮਾਰਟ ਸਕੂਲ ਬਣਾਉਣ ਨੂੰ ਲੈ ਕੇ 2 ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਕੋਰੋਨਾ ਮਹਾਂਮਾਰੀ ਦੇ ਚਲਦੇ ਇਹ ਐਵਾਰਡ ਵੰਡ ਸਮਾਰੋਹ ਵੀਡੀਓ ਕਾਨਫਰੰਸ ਰਹੀਂ ਸਿੱਖਿਆ ਮੰਤਰੀ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ 2 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਸਟੇਟ ਐਵਾਰਡ ਨਾਲ ਸਨਮਾਨਿਤ ਹੋਣ ਵਾਲੀ ਮਹਿਲਾ ਅਧਿਆਪਕ ਰਾਜਿੰਦਰ ਕੌਰ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਸਾਡੀ ਇਸ ਸਟੇਟ ਐਵਾਰਡ ਲਈ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਚੇਰੀ ਅਤੇ ਆਧੁਨਿਕ ਸਿੱਖਿਆ ਦੇਣ ਲਈ ਅਤੇ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਵਿੱਚ ਯੋਗਦਾਨ ਦੇਣ ਵਜੋਂ ਇਹ ਸਨਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਦਾ ਦਿਲੋਂ ਧੰਨਵਾਦ ਕਰਦੇ ਹਨ।