ਫ਼ਰੀਦਕੋਟ: ਕੋਟਕਪੂਰਾ 'ਚ 2 ਔਰਤਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਵੱਲੋਂ ਵੀਡੀਓ ਬਣਾਈ ਗਈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਦੋਵੇਂ ਵਿਅਕਤੀ ਔਰਤਾਂ ਦੇ ਨਾਲ ਮਾਰ-ਕੁੱਟ ਕੀਤੇ ਜਾਣ ਦੇ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਔਰਤ ਰਾਣੀ ਪਤਨੀ ਵੀਰ ਸਿੰਘ ਵੱਲੋਂ ਥਾਣਾ ਸਿਟੀ ਕੋਟਕਪੂਰਾ ਤੋਂ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਗਈ।
ਫ਼ਰੀਦਕੋਟ 'ਚ 2 ਔਰਤਾਂ ਨਾਲ ਸ਼ਰੇਆਮ ਕੁੱਟ-ਮਾਰ, ਵੀਡੀਓ ਵਾਇਰਲ
ਫ਼ਰੀਦਕੋਟ ਦੇ ਕੋਟਕਪੂਰਾ 'ਚ 2 ਔਰਤਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।
ਪੀੜਤ ਔਰਤ ਮੁਤਾਬਕ ਉਨ੍ਹਾਂ ਦੀ ਫੋਟੋਗ੍ਰਾਫ਼ੀ ਦੀ ਦੁਕਾਨ ਹੈ। ਜਦੋਂ ਉਹ ਸਵੇਰੇ ਦੁਕਾਨ 'ਤੇ ਗਈ ਤਾਂ ਤਾਂ ਉਨ੍ਹਾਂ ਵੇਖਿਆ ਕਿ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਉਨ੍ਹਾਂ ਦੀ ਦੁਕਾਨ ਤੋਂ ਸਾਮਾਨ ਕੱਢ ਕੇ ਬਾਹਰ ਸੁੱਟ ਰਹੇ ਸਨ। ਜਦੋਂ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਮਾਰ-ਕੁੱਟ ਸ਼ੁਰੂ ਕਰ ਦਿੱਤੀ।
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧੀ ਜਦੋਂ ਫਰੀਦਕੋਟ ਐਸਪੀ ਇਨਵੈਸਟੀਗੇਸ਼ਨ ਗੁਰਮੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਵਿੱਚ ਐਸਸੀ ਐਕਟ ਦੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ।