ਫ਼ਰੀਦਕੋਟ: ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਸਮੂਹ ਵਿਭਾਗਾਂ ਦੇ ਆਗੂਆਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ।
ਖ਼ਰਾਬ ਮੌਸਮ ਨੂੰ ਦੇਖਦਿਆਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਕੀਤਾ ਗਿਆ ਸਥਾਪਿਤ - dist administration
ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ ਵਿਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ ਕੀਤੀ ਗਈ ਹੈ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਨੇ ਮੋਰਚਾ ਸੰਭਾਲ ਲਿਆ ਅਤੇ ਲੋਕਾਂ ਦੀ ਮਦਦ ਲਈ ਕੰਟਰੋਲ ਰੂਮ ਦੇ ਨੰਬਰ 01639-250713, 250731 ਜਾਰੀ ਕੀਤੇ ਹਨ। ਇਸਦੇ ਨਾਲ ਹੀ ਇਲੈਕਸ਼ਨ ਸੈੱਲ ਦੇ ਕੰਟਰੋਲ ਰੂਮ 253602 'ਚ ਵੀ ਫੋਨ ਕੀਤਾ ਜਾ ਸਕਦਾ ਹੈ।
ਰਿਪੋਰਟ
ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੇ 48 ਘੰਟੇ ਦੌਰਾਨ ਚੌਕਸ ਰਹਿਣ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਮੁਸੀਬਤ ਦੀ ਘਰੀ 'ਚ ਕੋਈ ਵੀ ਵਿਅਕਤੀ ਕੰਟਰੋਲ ਰੂਮ ਦੇ ਨੰਬਰ 01639-250713, 250731 ਅਤੇ ਇਲੈਕਸ਼ਨ ਸੈੱਲ ਦੇ ਕੰਟਰੋਲ ਰੂਮ 253602 ਚ ਫੋਨ ਕਰ ਸਕਦਾ ਹੈ।
ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਰਾਹਤ ਟੀਮਾਂ ਸਿਹਤ ਵਿਭਾਗ, ਮੰਡੀ ਬੋਰਡ ਆਦਿ ਸਮੇਤ ਸਾਰੇ ਵਿਭਾਗ ਸ਼ਾਮਿਲ ਹਨ, ਮੌਕੇ ਤੇ ਪਹੁੰਚਣਗੇ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।