ਫ਼ਰੀਦਕੋਟ: ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਫਰੀਦਕੋਟ ਸੀਆਈਏ ਸਟਾਫ ਵੱਲੋਂ ਇੱਕ ਵਿਅਕਤੀ ਅਤੇ ਦੋ ਔਰਤਾਂ ਨੂੰ 25 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ 'ਤੇ ਮਾਮਲਾ ਦਰਜ ਕਰਦੇ ਹੋਏ, ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ।
25 ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਅਤੇ 2 ਔਰਤਾਂ ਕਾਬੂ - 25 ਗ੍ਰਾਮ ਹੈਰੋਇਨ
ਫ਼ਰੀਦਕੋਟ ਵਿਖੇ ਪੁਲਿਸ ਅਧਿਕਾਰੀਆਂ ਨੇ ਇੱਕ ਵਿਅਕਤੀ ਅਤੇ ਦੋ ਔਰਤਾਂ ਨੂੰ 25 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ।

ਮਾਮਲੇ ਦੀ ਜਾਣਕਾਰੀ ਦਿੰਦਿਆ ਸੀਆਈਏ ਸਟਾਫ ਦੇ ਇੰਚਾਰਜ ਦਲਬੀਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਵੱਲੋਂ ਇਨ੍ਹਾਂ ਨੂੰ ਗਸ਼ਤ ਦੌਰਾਨ ਹੈਰੋਇਨ ਅਤੇ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ। ਇਸ ਵਿੱਚ 1 ਪੁਰਸ਼ ਤੇ 2 ਮਹਿਲਾਵਾਂ ਸ਼ਾਮਲ ਹਨ। ਇਨ੍ਹਾਂ ਕੋਲੋ 25 ਗ੍ਰਾਮ ਹੈਰੋਇਨ, ਕੰਡਾ ਅਤੇ ਮੋਟਰ ਸਾਈਕਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਇੱਕ ਲੱਖ ਰੁਪਏ ਦੇ ਕਰੀਬ ਦੀ ਕੀਮਤ ਹੋਵੇਗੀ। ਉਨ੍ਹਾਂ ਦੱਸਿਆ ਕਿ ਉਹ ਹੈਰੋਇਨ ਨੂੰ ਅੱਗੇ ਲੋਕਾਂ ਨੂੰ ਸਪਲਾਈ ਕਰਦੇ ਸਨ।