ਕੋਟਕਪੂਰਾ:2015 ਦੇ ਬਰਗਾੜੀ ਬੇਅਦਬੀ ਕਾਂਡ (Accused of Bargari blasphemy case) ਦੇ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਸਿੰਘ ਰਾਜੂ ਦੇ ਕਤਲ ਕੇਸ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ (Canada based gangster Goldie Brar) ਗੋਲਡੀ ਬਰਾੜ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਅਤੇ ਸ਼ੂਟਰ ਮਨਪ੍ਰੀਤ ਉਰਫ਼ ਪੁਲੀਸ ਵੱਲੋਂ ਇਸ ਕੇਸ ਵਿੱਚ ਫਰੀਦਕੋਟ ਦੇ ਮਨੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।
ਡੇਰਾ ਪ੍ਰੇਮੀ ਕਤਲ ਮਾਮਲੇ 'ਚ 4 ਹੋਰ ਮੁਲਜ਼ਮ ਨਾਮਜ਼ਦ, ਬੇਅਦਬੀ ਦੇ ਮੁਲਜ਼ਮ ਦਾ ਸ਼ੂਟਰਾਂ ਨੇ ਕੀਤਾ ਸੀ ਕਤਲ ਗੈਂਗਸਟਰਾਂ ਦੀ ਐਂਟਰੀ:ਗੋਲਡੀ ਬਰਾੜ ਤੋਂ ਇਲਾਵਾ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਸੁਸਾਇਟੀ ਨਗਰ ਫ਼ਰੀਦਕੋਟ, ਭੁਪਿੰਦਰ ਸਿੰਘ ਗੋਲਡੀ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਅਤੇ ਹਰਜਿੰਦਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਮੁਨਾਵਾ ਜ਼ਿਲ੍ਹਾ ਮੋਗਾ ਦੇ ਨਾਂਅ ਸ਼ਾਮਲ ਹਨ, ਜਿਸ ਤੋਂ ਬਾਅਦ ਤਿੰਨ ਹੋਰ ਵਿਅਕਤੀਆਂ ਕੋਟਕਪੂਰਾ ਪੁਲਿਸ ਨੇ (Three persons were named by the Kotakpura police) ਨਾਮਜਦ ਕੀਤੇ ਹਨ।
ਸਪੈਸ਼ਲ ਸੈੱਲ: ਦਿੱਲੀ ਸਪੈਸ਼ਲ ਸੈੱਲ (Delhi Special Cell) ਵੱਲੋਂ ਕਾਬੂ ਕੀਤੇ ਗਏ ਸ਼ੂਟਰ ਤਿੰਨੋਂ ਹਰਿਆਣਾ ਦੇ ਵਸਨੀਕ ਹਨ।ਘਟਨਾ ਵਾਲੇ ਦਿਨ ਹੀ ਪੁਲਿਸ ਨੂੰ ਫਰੀਦਕੋਟ ਦੇ ਰਹਿਣ ਵਾਲੇ ਦੋ ਨੌਜਵਾਨਾਂ ਬਾਰੇ ਸੁਰਾਗ ਮਿਲਿਆ ਸੀ। ਪੁਲਿਸ ਨੇ ਦੋਵਾਂ ਨੌਜਵਾਨਾਂ ਦੇ ਘਰ ਛਾਪੇਮਾਰੀ ਵੀ ਕੀਤੀ।
ਇਹ ਵੀ ਪੜ੍ਹੋ:ਪ੍ਰੇਮ ਸਬੰਧਾਂ 'ਚ ਮੁੰਬਈ ਤੋਂ ਦਿੱਲੀ ਲਿਆ ਕੇ ਲੜਕੀ ਦਾ ਕਤਲ, ਲਾਸ਼ ਦੇ ਟੁਕੜੇ-ਟੁਕੜੇ ਕਰਕੇ ਕਈ ਥਾਵਾਂ 'ਤੇ ਸੁੱਟੇ
4 ਮੁਲਜ਼ਮ ਨਾਮਜ਼ਦ: ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਦੀ ਪੁਲਸ ਨੇ ਮ੍ਰਿਤਕ ਪ੍ਰਦੀਪ ਸਿੰਘ ਰਾਜੂ ਦੀ ਪਤਨੀ ਸਿਮਰਨ (Wife of deceased Pradeep Singh Raju) ਦੇ ਬਿਆਨਾਂ ਉੱਤੇ 6 ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਅਤੇ ਜਾਂਚ ਦੇ ਆਧਾਰ ਉੱਤੇ ਗੈਂਗਸਟਰ ਗੋਲਡੀ ਬਰਾੜ ਸਮੇਤ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਸੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਕੁੱਝ ਸਮੇਂ ਬਾਅਦ ਹੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਦਿੱਲੀ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੇ ਵੀ ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਹੈ ਕਿ ਇਹ ਘਟਨਾ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਵਾਪਰੀ ਹੈ। ਸੂਤਰਾਂ ਅਨੁਸਾਰ ਡੇਰਾ ਪੈਰੋਕਾਰ ਦੇ ਕਤਲ ਕੇਸ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਵਿੱਚੋਂ ਫਰੀਦਕੋਟ ਦੇ ਰਹਿਣ ਵਾਲੇ ਦੋ ਨੌਜਵਾਨਾਂ ਉੱਤੇ ਇਸ ਘਟਨਾ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਹੈ।