ਫ਼ਰੀਦਕੋਟ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਬਰਜਿੰਦਰਾ ਕਾਲਜ ਵਿੱਚ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਤੇ ਇਲਾਕੇ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣਾ ਖੂਨਦਾਨ ਕੀਤਾ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨਾਂ ਨੇ 550 ਯੂਨਿਟ ਖੂਨਦਾਨ ਕਰ ਦਿੱਤੀ ਸ਼ਰਧਾਂਜਲੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਰੀਦਕੋਟ ਦੇ ਬਰਜਿੰਦਰਾ ਕਾਲਜ ਵਿੱਚ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਖੂਨਾਦਨ ਕੈਂਪ ਲਾਇਆ ਗਿਆ।
ਇਸ ਮੌਕੇ ਖੂਨਦਾਨ ਕੈਂਪ ਦੇ ਪ੍ਰਬੰਧਕ ਜਸਬੀਰ ਸਿੰਘ ਜੱਸੀ ਨੇ ਦਸਿਆ ਕਿ ਯੂਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦਾਂ ਨੂੰ ਸਮੇਂ ਸਰ ਖੂਨ ਉਪਲਬਧ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ 550 ਯੂਨਿਟ ਖੂਨਦਾਨ ਕੀਤਾ ਗਿਆ ਤੇ ਖੂਨਦਾਨ ਕਰਨ ਲਈ ਨੌਜਵਾਨਾਂ ਵਿਚ ਭਾਰੀ ਉਤਸਾਹ ਪਾਇਆ ਗਿਆ।
ਦੂਜੇ ਪਾਸੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਮਾਜਸੇਵੀ ਮਹੀਪ ਇੰਦਰ ਸਿੰਘ ਸੇਖੋਂ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾ ਕੇ ਖੂਨਦਾਨ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਇਹੀ ਸੱਚੀ ਸ਼ਰਧਾਂਜਲੀ ਹੈ ।