ਫਰੀਦਕੋਟ : 2015 ਵਿੱਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ 6 ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੇ।
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਡੇਰਾ ਪ੍ਰੇਮੀ 4 ਦਿਨਾ ਪੁਲਿਸ ਰਿਮਾਂਡ 'ਤੇ - ਡੇਰਾ ਪ੍ਰੇਮੀਆਂ
2015 ਵਿੱਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ 6 ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੇ। ਬੀਤੀ ਕੱਲ੍ਹ ਦੇਰ ਰਾਤ ਇਨ੍ਹਾਂ 6 ਡੇਰਾ ਪ੍ਰੇਮੀਆਂ ਨੂੰ ਆਈਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਨੇ ਗ੍ਰਿਫ਼ਤਾਰ ਕੀਤਾ ਸੀ।
ਦੱਸਦਈਏ ਕਿ 2015 ਦੀ 12 ਅਕਤੂਬਰ ਨੂੰ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ ਐਫਆਈਆਰ ਨੰਬਰ 128 ਵਿੱਚ ਬੀਤੀ ਦੇਰ ਰਾਤ ਵਿਸ਼ੇਸ਼ ਜਾਂਚ ਟੀਮ ਵੱਲੋਂ 6 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਅੱਜ ਐਸਆਈਟੀ ਦੇ ਮੈਂਬਰ ਏਆਈਜੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਾਲੀ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਇਨ੍ਹਾਂ 6 ਕਥਿਤ ਦੋਸ਼ੀਆਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਐਸਆਈਟੀ ਨੂੰ ਸੌਂਪ ਦਿੱਤਾ।
ਦੱਸਣਾ ਬਣਦਾ ਹੈ ਕਿ ਇਸ ਵਕਤ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਲਈ ਤਿੰਨ ਵੱਖ ਵੱਖ ਵਿਸ਼ੇਸ਼ ਜਾਂਚ ਟੀਮਾਂ ਕੰਮ ਕਰ ਰਹੀਆਂ ਨੇ ,ਜਿਨ੍ਹਾਂ ਵਿੱਚ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਹਾਲ ਹੀ ਦੇ ਵਿੱਚ ਨਵੀਂ ਜਾਂਚ ਟੀਮ ਗਠਿਤ ਕੀਤੀ ਗਈ ਹੈ ਜਿਸਦੀ ਅਗਵਾਈ ਆਈਪੀਐਸ ਐਲ.ਕੇ.ਯਾਦਵ ਕਰ ਰਹੇ ਹਨ , ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਇਕ ਦਿਨ ਪਹਿਲਾਂ ਹੀ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਜਿਸਦੀ ਅਗਵਾਈ ਆਈਪੀਐਸ ਨੌਨਿਹਾਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਤੀਸਰੀ ਐਸਆਈਟੀ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਹੈ ਜਿਸ ਨੂੰ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਰਿਟਾਇਰਮੈਂਟ ਤੋਂ ਬਾਅਦ ਆਈਪੀਐੱਸ ਐੱਸਪੀਐੱਸ ਪਰਮਾਰ ਲੀਡ ਕਰ ਰਹੇ ਹਨ ।
ਬਚਾਅ ਪੱਖ ਦੇ ਵਕੀਲ ਵਿਨੋਦ ਕੁਮਾਰ ਮੋਂਗਾ ਨੇ ਅੱਜ ਅਦਾਲਤੀ ਕਾਰਵਾਈ ਦੌਰਾਨ ਪੁਲੀਸ ਦੀ ਕਾਰਵਾਈ ਤੇ ਵੱਡੇ ਸਵਾਲ ਉਠਾਉਂਦਿਆਂ ਕਈ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਪੁਲੀਸ ਪਾਸ ਫੜੇ ਗਏ ਮੁਲਜ਼ਮਾਂ ਦੇ ਖਿਲਾਫ ਕੋਈ ਵੀ ਪੁਖਤਾ ਸਬੂਤ ਨਹੀਂ ਹਨ।