ਪੰਜਾਬ

punjab

ETV Bharat / state

ਮੁੜ ਸਵਾਲਾਂ ਵਿੱਚ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ - ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 6 ਮੋਬਾਇਲ ਅਤੇ 45 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ ਦੋ ਮਾਮਲੇ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

6 mobiles and 45 drug pills were recovered
ਮੁੜ ਸਵਾਲਾਂ ਵਿੱਚ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ

By

Published : Sep 9, 2022, 11:44 AM IST

Updated : Sep 9, 2022, 11:59 AM IST

ਫਰੀਦਕੋਟ: ਫਰੀਦਕੋਟ ਦੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਕੇਂਦਰੀ ਮਾਰਡਨ ਜੇਲ੍ਹ ਵਿੱਚ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਦੌਰਾਨ 6 ਮੋਬਾਇਲ ਅਤੇ 45 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ।

ਦੱਸ ਦਈਏ ਕਿ ਬਰਾਮਦ ਮੋਬਾਇਲ ਵਿੱਚੋਂ 5 ਮੋਬਾਇਲ ਬੈਰਕਾਂ ਦੀ ਤਲਾਸ਼ੀ ਦੌਰਾਨ 6 ਹਵਾਲਾਤੀਆਂ ਤੋਂ ਮਿਲੇ ਹਨ ਜਦਕਿ ਇੱਕ ਮੋਬਾਇਲ ਅਤੇ 45 ਨਸ਼ੀਲੀ ਗੋਲੀਆਂ ਨੂੰ ਪੈਰੋਲ ਤੋਂ ਵਾਪਸ ਆਏ ਕੈਦੀ ਕੋਲੋਂ ਬਰਾਮਦ ਕੀਤੀ ਗਈ ਹੈ ਜੋ ਕਿ ਉਸ ਨੇ ਆਪਣੇ ਅੰਡਰਵੀਅਰ ’ਚ ਲੁਕੋ ਕੇ ਰੱਖੀ ਹੋਈ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ ਦੋ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:ਗੁਰਲਾਲ ਭਲਵਾਨ ਕਤਲ ਮਾਮਲਾ, ਗਵਾਹਾਂ ਨੂੰ ਮਿਲ ਰਹੀਆਂ ਧਮਕੀਆਂ

Last Updated : Sep 9, 2022, 11:59 AM IST

ABOUT THE AUTHOR

...view details