ਫਰੀਦਕੋਟ:ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ (Kotakpura shooting case) ਮਾਮਲਿਆਂ ਨੂੰ ਲੈਕੇ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਪੀੜਤ ਪਰਿਵਾਰਾਂ ਵੱਲੋ ਬਹਿਬਲ ਕਲਾਂ ਵਿਖੇ ਪਿਛਲੇ 7 ਮਹੀਨਿਆਂ ਤੋਂ ਇਨਸਾਫ ਮੋਰਚਾ ਲਗਾਇਆ ਹੋਇਆ ਹੈ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਾਤਰ ਸੰਧਵਾਂ ਵੱਲੋਂ ਇਨਸਾਫ ਮੋਰਚਾ ਵਿੱਚ ਪਹੁੰਚ 6 ਮਹੀਨੇ ਦੇ ਸਮੇਂ ਦੀ ਮੰਗ ਕੀਤੀ ਸੀ, ਪਰ ਸੰਗਤ ਵੱਲੋਂ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸੰਗਤ ਦੇ ਇਕੱਠ ਵਿੱਚ ਸਰਕਾਰ ਨੂੰ 15 ਦਿਨ ਦਾ ਸਮਾਂ ਦਿੱਤਾ ਗਿਆ ਸੀ, ਕਿ ਸਰਕਾਰ ਕਿਸੇ ਨਤੀਜੇ ਉੱਤੇ ਪੁੱਜੇ, ਪਰ ਇਨ੍ਹਾਂ 15 ਦਿਨਾਂ ਅੰਦਰ ਸਰਕਾਰ ਦਾ ਕੋਈ ਵੀ ਨੁਮਾਇਦਾ ਮੋਰਚੇ ਵਿੱਚ ਨਹੀਂ ਪੁੱਜਾ ਤੇ ਨਾ ਹੀ ਇਨਸਾਫ ਮਿਲਿਆ ਹੈ।
ਇਹ ਵੀ ਪੜੋ:Attack on school bus, ਸਕੂਲ ਬੱਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
15 ਦਿਨ ਪੂਰੇ ਹੋਣ ਤੋਂ ਬਾਅਦ ਬਹਿਬਲ ਵਿਖੇ ਫਿਰ ਸਿੱਖ ਜਥੇਬੰਦੀਆਂ ਦਾ ਇਕੱਠ ਇਕੱਤਰ ਹੋਇਆ ਅਤੇ ਅਗਲੇ ਸੰਘਰਸ਼ ਲਈ ਵਿਚਾਰ ਵਟਾਂਦਰੇ ਕਰਨ ਤੋਂ ਬਾਅਦ 1 ਸਤੰਬਰ ਨੂੰ ਸੰਗਤ ਦਾ ਵੱਡਾ ਇਕੱਠ ਕਰ ਪ੍ਰਕਾਸ਼ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਗਿਆ ਅਤੇ ਸਰਕਾਰ ਵਿਰੁੱਧ ਇਨਸਾਫ ਦੀ ਮੰਗ ਨੂੰ ਲੈਕੇ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ।
ਇਕੱਤਰ ਹੋਏ ਇਕੱਠ ਵਿੱਚ ਸਰਕਾਰ ਵੱਲੋਂ ਕੋਈ ਨੁਮਾਇੰਦਾ ਨਹੀਂ ਹਾਜ਼ਰ ਰਿਹਾ, ਪਰ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਬਿਨਾਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਆਪਣੇ ਸਾਥੀਆਂ ਨਾਲ ਪੁੱਜੇ ਜਿਨ੍ਹਾਂ ਵੱਲੋਂ ਮੋਰਚੇ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਵਾਅਦਾ ਕੀਤਾ। ਉਥੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਆਪਣੀ ਹਾਜ਼ਰੀ ਸਰਕਾਰੀ ਨੁਮਾਇੰਦੇ ਦੇ ਤੌਰ ‘ਤੇ ਨਹੀਂ ਲਵਾਈ ਗਈ ਬਲਕਿ ਇੱਕ ਸਿੱਖ ਹੋਣ ਦੇ ਨਾਤੇ ਲਵਾਈ ਜਿਨ੍ਹਾਂ ਵੱਲੋਂ ਕਿਹਾ ਗਿਆ ਕਿ ਸਰਕਾਰ ਆਪਣਾ ਕੰਮ ਬਾਖੂਬੀ ਕਰ ਰਹੀ ਹੈ।
ਇਹ ਵੀ ਪੜੋ:ਦੋਸਤ ਨੇ ਮਹਿਲਾ ਮਿੱਤਰ ਨਾਲ ਕੀਤੀ ਦਰਿੰਦਗੀ