ਫਰੀਦਕੋਟ : ਫਰੀਦਕੋਟ ਦੇ ਪਿੰਡ ਢੀਮਾਂਵਾਲੀ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪਿੰਡ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਪੰਚਾਇਤ ਦੀ ਅਗਵਾਈ ਵਿੱਚ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਤਹਿਤ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਦੌੜ ਨੂੰ ਛੱਡ ਕੇ ਪੰਜਾਬ ਵਿੱਚ ਰਹਿ ਕੇ ਆਪਣੀ ਮਿਹਨਤ ਨਾਲ ਆਪਣੇ ਪਿੰਡ ਦਾ ਨਾਂ ਉੱਚਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਸਮਾਗਮ ਵਿੱਚ ਆਪਣੇ-ਆਪਣੇ ਖੇਤਰ ਵਿੱਚ ਪਿੰਡ ਦਾ ਨਾਂ ਰੌਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਫਰੀਦਕੋਟ ਦੇ ਪਿੰਡ ਢੀਮਾਂਵਾਲੀ 'ਚ NRI ਤੇ ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਵਿਲੱਖਣ ਉਪਰਾਲਾ
ਫਰੀਦਕੋਟ ਦੇ ਪਿੰਡ ਢੀਮਾਂਵਾਲੀ 'ਚ ਐਨ ਆਰ ਆਈ ਅਤੇ ਪਿੰਡ ਦੇ ਮੁਹਤਵਾਰਾਂ ਵੱਲੋਂ ਉਪਰਾਲਾ ਕਰਦਿਆਂ ਆਪਣੇ-ਆਪਣੇ ਖੇਤਰਾਂ 'ਚ ਪਿੰਡ ਦਾ ਨਾਂਅ ਉੱਚਾ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦੇਸ਼ ਜਾਣ ਦੀ ਦੌੜ ਨੂੰ ਛੱਡ ਕੇ ਪੰਜਾਬ 'ਚ ਰਹਿ ਕੇ ਮਿਹਨਤ ਕਰਨ ਦਾ ਸੁਨੇਹਾ ਵੀ ਦਿੱਤਾ।
Published : Jan 6, 2024, 1:59 PM IST
ਪਸ਼ੂ ਪਾਲਕਾਂ ਦਾ ਸਨਮਾਨ:ਇਸ ਮੌਕੇ ਪਿਛਲੇ ਸਮੇਂ ਦੌਰਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਤੋਂ ਇਲਾਵਾ ਮੋਹਰੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪਸ਼ੂ ਪਾਲਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਨਾਲ ਸਬੰਧਤ ਐਨ.ਆਰ.ਆਈ ਸਤਵਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੀ ਭਾਰਤ ਵਾਂਗ ਬਹੁਤ ਸਾਰੀਆਂ ਸਮੱਸਿਆਵਾਂ ਹਨ ਪਰ ਇਨ੍ਹਾਂ ਦਾ ਜ਼ਿਆਦਾ ਪ੍ਰਚਾਰ ਨਹੀਂ ਕੀਤਾ ਜਾਂਦਾ, ਜਿਸ ਕਾਰਨ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਦੌੜ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿ ਕੇ ਵੀ ਮਿਹਨਤ ਨਾਲ ਸਫ਼ਲਤਾ ਹਾਸਿਲ ਕੀਤੀ ਜਾ ਸਕਦੀ ਹੈ ਅਤੇ ਅੱਜ ਦੇ ਸਮਾਗਮ ਵਿੱਚ ਕਾਮਯਾਬੀ ਹਾਸਿਲ ਕਰਨ ਵਾਲਿਆਂ ਨੂੰ ਸਨਮਾਨਿਤ ਕਰਕੇ ਪਿੰਡ ਨੇ ਵਧੀਆ ਉਪਰਾਲਾ ਕੀਤਾ ਹੈ।
- ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਦੇ ਵਕੀਲ ਉੱਤੇ ਚੁੱਕੇ ਸਵਾਲ, ਕਿਹਾ- ਇਨਸਾਫ ਦੀ ਨਹੀਂ ਉਮੀਦ
- ਹੜ੍ਹਾਂ ਦੇ ਪਾਣੀਆਂ ਤੋਂ ਲੋਕਾਂ ਨੂੰ ਬਚਾਉਣ ਵਾਲਾ ਕਿਸਾਨ ਹੁਣ ਆਪ ਲਗਾ ਰਿਹਾ ਮਦਦ ਦੀ ਗੁਹਾਰ
- ਕੌਮੀ ਖੇਡਾਂ ਦਾ ਉਦਘਾਟਨ ਕਰਨ ਲੁਧਿਆਣਾ ਪਹੁੰਚੇ ਸਿੱਖਿਆ ਮੰਤਰੀ, ਸਕੂਲਾਂ ਲਈ ਦੱਸੇ ਨਵੇਂ ਪਲਾਨ
ਵਿਦੇਸ਼ ਜਾਣ ਦੀ ਦੌੜ ਨੂੰ ਰੋਕਣ ਲਈ ਉਪਰਾਲਾ : ਇਸ ਮੌਕੇ ਬਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਵਿਦੇਸ਼ ਜਾਣ ਦੀ ਦੌੜ ਨੂੰ ਰੋਕਣ ਲਈ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨਿਤ ਅਧਿਆਪਕ ਸੰਦੀਪ ਕੌਰ ਅਤੇ ਕਿਸਾਨ ਲਖਵਿੰਦਰ ਸਿੰਘ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸਾਰਿਆਂ ਨੇ ਕਿਹਾ ਕਿ ਪਿੰਡ ਦੀ ਵਿਸ਼ੇਸ਼ਤਾ ਇਹ ਹੈ ਕਿ ਇੱਥੇ ਹਰ ਵਿਅਕਤੀ ਇੱਕ ਦੂਜੇ ਨੂੰ ਸਹਿਯੋਗ ਦਿੰਦਾ ਹੈ ਅਤੇ ਪ੍ਰੇਰਿਤ ਕਰਦਾ ਹੈ। ਅੱਜ ਦੇ ਸਮਾਗਮ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਆਪਣੇ ਪਿੰਡਾਂ ਵਿੱਚ ਰਹਿ ਕੇ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।