ਫਰੀਦਕੋਟ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਪੈਂਤੜੇ ਖੇਡੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਅਹਿਮ ਫ਼ੈਸਲਾ ਲੈਂਦਿਆਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬੀਐਸਪੀ ਦੇ ਗਠਜੋੜ ਨੂੰ ਜਿੱਤ ਮਿਲਦੀ ਹੈ ਤਾਂ ਪੰਜਾਬ ਵਿੱਚ 2 ਉੱਪ ਮੁੱਖ ਮੰਤਰੀ ਲਗਾਏ ਜਾਣਗੇ, ਜਿਨ੍ਹਾਂ ਵਿਚੋਂ ਇੱਕ ਚਿਹਰਾ ਦਲਿਤ ਭਾਈਚਾਰੇ ਤੋਂ ਹੋਵੇਗਾ ਅਤੇ ਦੂਸਰਾ ਚਿਹਰਾ ਹਿੰਦੂ ਭਾਈਚਾਰੇ ਤੋਂ ਹੋਵੇਗਾ।
ਸੁਖਬੀਰ ਸਿੰਘ ਬਾਦਲ ਦੇ ਐਲਾਨ ਤੋਂ ਬਾਅਦ ਹਿੰਦੂ ਭਾਈਚਾਰੇ ’ਚ ਖੁਸ਼ੀ ਦੀ ਲਹਿਰ
ਹਿੰਦੂ ਭਾਈਚਾਰੇ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦਾ ਧੰਨਵਾਦ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ ਦੇ ਐਲਾਨ ਤੋਂ ਬਾਅਦ ਹਿੰਦੂ ਭਾਈਚਾਰੇ ’ਚ ਖੁਸ਼ੀ ਦੀ ਲਹਿਰ
ਸੁਖਬੀਰ ਸਿੰਘ ਬਾਦਲ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਭਰ ਦੇ ਹਿੰਦੂ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ ਜਿਸ ਨੂੰ ਲੈ ਕੇ ਫ਼ਰੀਦਕੋਟ ਵਿੱਚ ਅੱਜ ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦਾ ਧੰਨਵਾਦ ਕੀਤਾ ਗਿਆ।