ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਢੀਮਾਂ ਵਾਲੀ ਤੋਂ ਕੈਨੇਡਾ ਵਿੱਚ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ (Accident in Texas USA) ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਮਾਮਲਾ ਸਾਹਮਮੇ ਆਇਆ ਹੈ। 26 ਸਾਲ ਦੇ ਮ੍ਰਿਤਕ ਨੌਜਵਾਨ ਪਰਮਪ੍ਰੀਤ ਸਿੰਘ ਦਿਓਲ ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਟੈਕਸਾਸ ਵਿਖੇ ਟਰਾਲਾ ਚਲਾਉਂਦਾ ਸੀ ਅਤੇ ਉਹ ਕੰਮ ਉੱਤੇ ਹੀ ਜਦੋਂ ਟਰਾਲਾ ਚਲਾਉਂਦੇ ਸਮੇਂ ਇਹ ਭਿਆਨਕ ਹਾਦਸਾ ਵਾਪਰਿਆ।
6 ਸਾਲ ਪਹਿਲਾਂ ਮ੍ਰਿਤਕ ਨੌਜਵਾਨ ਗਿਆ ਸੀ ਕੈਨੇਡਾ: ਹਾਦਸੇ ਦੌਰਾਨ ਪਰਮਪ੍ਰੀਤ ਸਿੰਘ (Death of Parampreet Singh) ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਇੱਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਕੁਆਰਾ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਉੱਘੇ ਸਮਾਜਸੇਵੀ ਸੁਖਮੰਦਰ ਸਿੰਘ ਬਰਾੜ ਦਾ ਸਕਾ ਭਾਣਜਾ ਸੀ। ਉਸਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵਿਖੇ ਟੀਚਰ ਹੈ।