ਫਰੀਦਕੋਟ:ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ (Aam Aadmi Party) ਨੇ ਹਲਕਾ ਇੰਚਾਰਜ ਗੁਰਦਿੱਤ ਸੇਖੋਂ ਦੀ ਅਗਵਾਈ ਵਿਚ ਪੰਜਾਬ ਸਰਕਾਰ (Government of Punjab)ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਆਪ ਵੱਲੋਂ ਕਿਸਾਨਾਂ ਦੇ ਸਮਰਥਨ 'ਚ ਸਰਕਾਰ ਦਾ ਫੂਕਿਆ ਪੁਤਲਾ ਆਪ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੋਗੇ ਵਿੱਚ ਜੋ ਕਿਸਾਨਾਂ ਉਪਰ ਲਾਠੀਚਾਰਜ ਹੋਇਆ ਸੀ ਆਮ ਆਦਮੀ ਪਾਰਟੀ ਉਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਜਿਸ ਦੇ ਵਿਰੋਧ ਵਜੋਂ ਅੱਜ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ।ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਕਿਸਾਨ ਸੰਘਰਸ਼ ਦੇ ਚਲਦੇ ਚੋਣਾਂ ਰੱਦ ਹੋ ਜਾਣ ਇਸ ਲਈ ਕਿਸੇ ਵੀ ਰਾਜਸੀ ਪਾਰਟੀ ਖਾਸਕਰ ਸ਼੍ਰੋਮਣੀ ਅਕਾਲੀ ਦਲ ਨੂੰ ਇੰਨੀ ਕਾਹਲ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਵੱਡਾ ਦੋਸ਼ ਲਗਾਉਂਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਰੈਲੀਆਂ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਅਤੇ ਕਿਸਾਨ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਵਿਰੋਧ ਦਾ ਮੁੱਖ ਕਾਰਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਕੀਤੇ ਗਏ ਚੈਲੇਂਜ ਵਾਲਾ ਬਿਆਨ ਸੀ।
ਇਹ ਵੀ ਪੜੋ:ਤਿੰਨ ਮਿੰਟ ਹੀ ਚੱਲਿਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ , ਵਿਰੋਧੀਆਂ ਨੇ ਚੁੱਕੇ ਸਵਾਲ