ਚੰਡੀਗੜ੍ਹ: ਪੰਜਾਬ ਸਰਕਾਰ ਨੇ ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਗਈ ਹੈ।
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਥਾਵਾਂ 'ਚ ਬੀਮਾਰੀ ਦੀ ਰੋਕਥਾਮ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਤਹਿਤ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।