ਫ਼ਰੀਦਕੋਟ : ਲੋਕ ਸਭਾ ਹਲਕਾ ਤੋਂ ਟਿਕਟ ਮਿਲਣ ਉਪਰੰਤ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ।
ਟਿਕਟ ਮਿਲਣ ਤੋਂ ਬਾਅਦ ਬੋਲੇ ਰਣੀਕੇ, 'ਇਸ ਵਾਰ ਮੁਕਾਬਲਾ ਸਿਰਫ਼ ਕਾਂਗਰਸ-SAD ਵਿਚਕਾਰ' - Gulzar singh Ranike
ਫ਼ਰੀਦਕੋਟ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਮਿਲਣ ਉਪਰੰਤ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੁੰਦਿਆਂ ਕਿਹਾ ਕਿ ਇਸ ਵਾਰ ਦਾ ਮੁਕਾਬਲਾ ਸਿਰਫ਼ ਕਾਂਗਰਸ ਅਤੇ ਅਕਾਲੀ ਦਲ ਵਿੱਚ ਹੀ ਹੈ।
ਗੁਲਜ਼ਾਰ ਸਿੰਘ ਰਣੀਕੇ
ਵੀਡੀਓ।
ਇਸ ਮੌਕੇ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਇਸ ਵਾਰ ਫਰੀਦਕੋਟ ਲੋਕ ਸਭਾ ਅੰਦਰ ਮੁੱਖ ਮੁਕਾਬਲਾ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਵਿਚਕਾਰ ਹੋਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਅਤੇ ਪੰਜਾਬੀ ਏਕਤਾ ਪਾਰਟੀ ਦੇ ਮਾਸਟਰ ਬਲਦੇਵ ਸਿੰਘ ਦੀਆਂ ਇਸ ਵਾਰ ਜ਼ਮਾਨਤਾਂ ਜਬਤ ਹੋਣਗੀਆਂ।
ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਅਕਾਲੀ ਭਾਜਪਾ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ ਅਤੇ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕਾਂਗਰਸ ਦੀ ਬੀਤੇ 2 ਸਾਲ ਦੀ ਕਾਰਗੁਜ਼ਾਰੀ ਦੇ ਅਧਾਰ ਤੇ ਲੋਕਾਂ ਤੋਂ ਵੋਟਾਂ ਮੰਗਾਂਗੇ।