ਪੰਜਾਬ

punjab

ETV Bharat / state

ਵਾਇਰਲ ਵੀਡੀਓ 'ਤੇ ਭਖੀ ਸਿਆਸਤ, ਰੰਧਾਵਾ ਵਿਰੁੱਧ ਅਕਾਲੀ ਦਲ ਨੇ ਕੀਤੀ ਕਾਰਵਾਈ ਦੀ ਮੰਗ - ਵਾਇਰਲ ਵੀਡੀਓ 'ਤੇ ਭਖੀ ਸਿਆਸਤ

ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਦਾ ਮਾਮਲਾ ਕਾਫ਼ੀ ਭੱਖਦਾ ਜਾ ਰਿਹਾ ਹੈ। ਇਸ ਤਹਿਤ ਹੀ ਫ਼ਰੀਦਕੋਟ ਤੋਂ ਅਕਾਲੀ ਦਲ ਨੇ ਸੁਖਜਿੰਦਰ ਰੰਧਾਵਾ ਖ਼ਿਲਾਫ਼ ਕਾਰਵਾਈ ਨੂੰ ਲੈ ਕੇ SSP ਨੂੰ ਦਰਖ਼ਾਸਤ ਸੌਂਪੀ।

ਸੁਖਜਿੰਦਰ ਰੰਧਾਵਾ
ਸੁਖਜਿੰਦਰ ਰੰਧਾਵਾ

By

Published : Dec 31, 2019, 5:36 PM IST

ਫ਼ਰੀਦਕੋਟ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਦਾ ਮਾਮਲਾ ਕਾਫ਼ੀ ਭੱਖਦਾ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਰੰਧਾਵਾ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ਼ ਸਿੰਘ ਰੋਮਾਣਾ ਤੇ ਜ਼ਿਲ੍ਹਾ ਜਥੇਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਫਰੀਦਕੋਟ ਦੇ SSP ਨੂੰ ਦਰਖ਼ਾਸਤ ਸੌਂਪੀ।

ਵੀਡੀਓ

ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮਾਮਲਾ ਦਰਜ ਕਰਨ ਤੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੈਬਿਨੇਟ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਬੀਤੇ ਕੁਝ ਦਿਨਾਂ ਤੋਂ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੇ ਜਾਣ ਦਾ ਵਿਰੋਧੀ ਪਾਰਟੀਆਂ ਵਲੋਂ ਇਲਾਜਮ ਲਗਾਇਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਿਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤੇ ਜਾਣ ਦਾ ਮਾਮਲਾ ਦਰਜ ਕਰਨ ਦੀ ਮੰਗ ਉੱਠਣ ਲੱਗੀ ਹੈ।

ABOUT THE AUTHOR

...view details