ਪੰਜਾਬ

punjab

ETV Bharat / state

ਭਲਕੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ - ਸ਼੍ਰੋਮਣੀ ਅਕਾਲੀ ਦਲ

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਮੰਗਲਵਾਰ ਨੂੰ ਰਾਜਪਾਲ ਵੀਪੀ ਬਦਨੌਰ ਸਿੰਘ ਤੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕਰੇਗਾ। ਫਰੀਦਕੋਟ 'ਚ ਧਰਨੇ ਤੇ ਬੈਠੇ ਕਿਸਾਨਾਂ ਨੂੰ ਮਿਲਣਗੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਰੇਸ਼ਾਨੀਆਂ ਨੂੰ ਲੈ ਕੇ ਉਹ ਸਪੈਸ਼ਲ ਸੈਸ਼ਨ ਬੁਲਾਏ ਜਾਣ ਦੀ ਵੀ ਮੰਗ ਕਰਨਗੇ ।

farmers
ਕਿਸਾਨਾਂ ਦਾ ਪ੍ਰਦਰਸ਼ਨ

By

Published : Dec 9, 2019, 7:53 PM IST

ਫਰੀਦਕੋਟ: ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਸਿਆਸੀ ਆਗੂਆਂ ਦਾ ਸਾਥ ਮਿਲਣ ਲੱਗ ਪਿਆ ਹੈ। ਫਰੀਦਕੋਟ 'ਚ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਦੇ ਵਿੱਚ ਲਿਆਉਣ ਦੇ ਲਈ ਉਹ ਰਾਜਪਾਲ ਵੀਪੀ ਬਦਨੌਰ ਸਿੰਘ ਤੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕਰਨਗੇ ਤੇ ਨਾਲ ਹੀ ਇਸ ਮਸਲੇ ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਵੀ ਮੰਗ ਕੀਤੀ ਜਾਵੇਗੀ।

ਵੀਡੀਓ

ਦੱਸਣਯੋਗ ਹੈ ਕਿ ਇਸੇ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਵੀ ਹੋ ਗਈ ਸੀ ਪਰ ਫਿਰ ਵੀ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੀਆਂ ਹੋਈਆਂ ਹਨ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਦਰਜ ਹੋਏ ਪਰਚ ਰੱਦ ਕੀਤੇ ਜਾਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ, ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਹੋਵੇ ਆਦਿ।

ABOUT THE AUTHOR

...view details