ਫ਼ਰੀਦਕੋਟ: ਬੀਤੇ ਦਿਨੀਂ ਕਰੀਬ 20000 ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਮੋਗਾ ਪੁਲਿਸ ਵੱਲੋਂ ਇੱਕ ਵਿਆਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਦੀ ਪਹਿਚਾਣ ਸੋਨੂੰ ਬਾਬਾ ਦੇ ਵਜੋਂ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਅਤੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਾਂਝੇ ਤੌਰ ਤੇ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਕਰ ਸੋਨੂੰ ਬਾਬਾ ਦੇ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਨਾਲ ਕੁਨੈਕਸ਼ਨ ਦਾ ਪਰਦਾਫਾਸ਼ ਕਰਦਿਆਂ ਇਸ ਪੂਰੇ ਮਾਮਲੇ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।
'ਨਸ਼ੀਲੀਆਂ ਗੋਲੀਆਂ ਨਾਲ ਫੜ੍ਹੇ ਸੋਨੂੰ ਬਾਬਾ ਦੇ ਕਾਂਗਰਸੀਆਂ ਨਾਲ ਸਬੰਧ' - sonu baba
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਅਤੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਾਂਝੇ ਤੌਰ 'ਤੇ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਕਰ ਸੋਨੂੰ ਬਾਬਾ ਦੇ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਨਾਲ ਕੁਨੈਕਸ਼ਨ ਦਾ ਪਰਦਾਫਾਸ਼ ਕਰਦਿਆਂ ਇਸ ਪੂਰੇ ਮਾਮਲੇ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।
ਫ਼ੋਟੋ
ਇਸ ਮੌਕੇ ਕੁੱਝ ਫੋਟੋ ਅਤੇ ਸ਼ੋਸਲ ਮੀਡੀਆ ਦੀਆਂ ਪੋਸਟਾਂ ਜਾਰੀ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਲੌਕਡਾਊਨ ਦੌਰਾਨ ਇੰਨੀ ਵੱਡੀ ਮਾਤਰਾ ਵਿੱਚ ਅਜਿਹੀਆਂ ਨਸ਼ੀਲੀਆਂ ਗੋਲੀਆਂ ਬਿਨ੍ਹਾਂ ਸਿਆਸੀ ਸ਼ਹਿ 'ਤੇ ਲੈ ਕੇ ਜਾਣਾ ਸੰਭਵ ਨਹੀਂ, ਕਿਉਂਕਿ ਇਹ ਨਸ਼ੀਲੀਆਂ ਗੋਲੀਆਂ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਖਰੀਦਣਾ ਅਸੰਭਵ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸੋਨੂੰ ਬਾਬਾ ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਲੈ ਕੇ ਕਿਵੇਂ ਘੁੰਮ ਰਿਹਾ ਸੀ, ਇਸ ਪੂਰੇ ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਹੋਵੇ।