ਪੰਜਾਬ

punjab

ETV Bharat / state

ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਦਫਤਰ ਰੱਖੇ ਬੰਦ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ - sanjha mulazam front protest

ਮੰਗਾਂ ਨਾ ਮੰਨਣ ਅਤੇ 6ਵੇਂ ਪੇਅ ਕਮਿਸ਼ਨ ਨੂੰ ਲਾਗੂ ਨਾ ਕਰਨ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਮੁਲਾਜ਼ਮਾਂ ਵੱਲੋਂ ਛੁੱਟੀਆਂ ਲੈ ਕੇ ਕੰਮ ਬੰਦ ਕਰ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।

ਕਾਮਿਆ ਨੇ ਸਮੂਹਿਕ ਛੁੱਟੀ ਲੈ ਕੇ ਦਫਤਰ ਰੱਖੇ ਬੰਦ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਕਾਮਿਆ ਨੇ ਸਮੂਹਿਕ ਛੁੱਟੀ ਲੈ ਕੇ ਦਫਤਰ ਰੱਖੇ ਬੰਦ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

By

Published : Aug 19, 2020, 8:02 PM IST

ਸ੍ਰੀ ਮੁਕਤਸਰ ਸਾਹਿਬ: ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਾਂਝਾ ਮੁਲਾਜ਼ਮ ਫ਼ਰੰਟ ਵੱਲੋਂ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।

ਕਾਮਿਆ ਨੇ ਸਮੂਹਿਕ ਛੁੱਟੀ ਲੈ ਕੇ ਦਫਤਰ ਰੱਖੇ ਬੰਦ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਮੁਲਾਜ਼ਮਾਂ ਵੱਲੋਂ ਫ਼ਰੀਦਕੋਟ ਵਿਖੇ ਆਉਣ ਵਾਲੇ ਦਿਨਾਂ ਵਿੱਚ ਡੀਸੀ ਦਫ਼ਤਰਾਂ ਵਿੱਚ ਪੰਜਾਬ ਸਰਕਾਰ ਨਾਲ ਸਬੰਧਿਤ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਇਹੀ ਨਹੀਂ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਤਹਿਤ 19 ਅਗਸਤ ਤੋਂ 21 ਅਗਸਤ ਤੱਕ ਸਮੂਹਿਕ ਛੁੱਟੀਆ ਲੈ ਕੇ ਦਫ਼ਤਰ ਬੰਦ ਰੱਖੇ ਗਏ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜਮਾਂ ਨੂੰ ਮਾਰਨ ਵਾਲੀਆਂ ਨੀਤੀਆਂ ਅਪਣਾ ਰਹੀ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਉਹ ਵਾਅਦੇ ਤੋਂ ਮੁਕਰ ਕੇ 7ਵੇਂ ਪੇਅ ਕਮਿਸ਼ਨ ਦੀਆਂ ਸ਼ਿਫਾਰਸਾਂ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਉੱਤੇ ਕੈਂਚੀ ਫੇਰਨ ਜਾ ਰਹੀ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਹਾਲ ਹੀ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਵਿਰੁੱਧ ਮੁਕਤਸਰ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ, ਉਸ ਨੂੰ ਕੱਲ੍ਹ ਤੱਕ ਰੱਦ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਗੱਲਬਾਤ ਕਰਦਿਆ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਆਪਣੀਆਂ ਮੰਗਾਂ ਪੂਰੀਆਂ ਕਰਨ ਨੂੰ ਲੈ ਕੇ ਸਮੂਹ ਮੁਲਾਜਮਾਂ ਵੱਲੋਂ ਸਮੂਹਿਕ ਛੁੱਟੀਆਂ ਲੈ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਰੱਖੇ ਗਏ ਹਨ ਅਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 21 ਅਗਸਤ ਤੱਕ ਸਾਰੇ ਮੁਲਾਜ਼ਮ ਛੁੱਟੀਆ ਲੈ ਕੇ ਸਰਕਾਰੀ ਦਫ਼ਤਰਾਂ ਨੂੰ ਬੰਦ ਰੱਖਣਗੇ।

ABOUT THE AUTHOR

...view details