ਪੰਜਾਬ

punjab

ETV Bharat / state

ਫ਼ਰੀਦਕੋਟ ਦੇ ਐੱਸਐੱਸਪੀ 'ਤੇ ਲੱਗੇ ਦੋਸ਼ਾਂ ਦੀ ਹੋਵੇ ਜਾਂਚ: ਅਕਾਲੀ ਦਲ

ਪਿਛਲੇ ਦਿਨੀਂ ਕਾਂਗਰਸੀ ਸਰਪੰਚਾਂ ਤੇ ਹੋਰ ਮੈਂਬਰਾਂ ਨੇ ਧਰਨੇ ਦੌਰਾਨ ਫ਼ਰੀਦਕੋਟ ਦੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਇਲਜ਼ਾਮ ਲਾਏ ਸਨ। ਇਸ ਮਾਮਲੇ 'ਤੇ ਸਿਆਸਤ ਭੱਖਦੀ ਜਾ ਰਹੀ ਹੈ ਤੇ ਜਿਸ ਸਬੰਧੀ ਪਰਮਬੰਸ ਸਿੰਘ ਰੋਮਾਣਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਐੱਸਐੱਸਪੀ 'ਤੇ ਲਾਏ ਦੋਸ਼ਾਂ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫ਼ੋਟੋ

By

Published : Jul 25, 2019, 11:23 PM IST

ਫ਼ਰੀਦਕੋਟ: ਪਿਛਲੇ ਦਿਨੀਂ ਕਾਂਗਰਸੀ ਸਰਪੰਚਾਂ ਤੇ ਹੋਰ ਮੈਂਬਰਾਂ ਨੇ ਧਰਨੇ ਦੌਰਾਨ ਫ਼ਰੀਦਕੋਟ ਦੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਇਲਜ਼ਾਮ ਲਾਏ ਸਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਪ੍ਰੈਸ ਕਾਨਫ਼ਰੰਸ ਕੀਤੀ।

ਵੀਡੀਓ

ਇਹ ਵੀ ਪੜ੍ਹੋ: ਨਸ਼ਿਆਂ ਦੇ ਮੁੱਦੇ 'ਤੇ 7 ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਜਾਰੀ

ਇਸ ਦੌਰਾਨ ਪਰਮਬੰਸ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਕਾਂਗਰਸੀ ਸਰਪੰਚਾਂ, ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਐੱਸਐੱਸਪੀ ਦੇ ਦਫ਼ਤਰ ਦੇ ਬਾਹਰ ਧਰਨੇ ਦਿੱਤੇ, ਤੇ ਐੱਸਐੱਸਪੀ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦਾ ਇਲਜ਼ਾਮ ਲਾਇਆ।

ਰੋਮਾਣਾ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਕਿਹਾ ਕਿ ਜੇ ਨਸ਼ਿਆਂ ਦੇ ਮਾਮਲੇ ਵਿੱਚ ਧਰਨਾ ਦੇਣ ਵਾਲੇ ਕਾਂਗਰਸੀਆਂ ਦੇ ਇਲਜ਼ਾਮ ਸੱਚੇ ਹਨ ਤਾਂ ਪੁਲਿਸ ਖ਼ਿਲਾਫ਼ ਕਾਰਵਾਈ ਹੋਵੇ, ਜੇ ਕਾਂਗਰਸੀਆਂ ਦੇ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਰੋਮਾਣਾ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਹੈ, ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ, ਪਰ ਹਾਲੇ ਤੱਕ ਅਜਿਹਾ ਕੁੱਝ ਨਹੀਂ ਹੋਇਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੇ ਕਾਂਗਰਸੀ ਸਰਪੰਚਾਂ,ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਮੈਂਬਰਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਐੱਸਐੱਸਪੀ ਦੇ ਦਫ਼ਤਰ ਦੇ ਬਾਹਰ ਧਰਨੇ ਦਿੱਤੇ। ਇਸ ਦੌਰਾਨ ਕਾਗਰਸੀਆਂ ਨੇ ਐੱਸਐੱਸਪੀ ਫ਼ਰੀਦਕੋਟ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦਾ ਇਲਜ਼ਾਮ ਲਾਇਆ ਜਿਸ 'ਤੇ ਸਿਆਸਤ ਭੱਖ ਚੁੱਕੀ ਹੈ।

ABOUT THE AUTHOR

...view details