ਫਰੀਦਕੋਟ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਫਰੀਦਕੋਟ ਵਿਚ ਕਿਸਾਨ ਜਥੇਬੰਦੀਆ ਨੇ ਨੈਸਨਲ ਹਾਈਵੇ 54 ਬੰਦ ਕਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਿਸਾਨਾਂ ਦਾ ਸਾਥ ਦਿੱਤਾ। ਇਸ ਮੌਕੇ ਜਿਥੇ ਵੱਖ ਵੱਖ ਜਥੇਬੰਦੀਆ ਨੇ ਕਿਸਾਨਾਂ ਦਾ ਸਾਥ ਦਿੱਤਾ ਉਥੇ ਹੀ ਮੁਸਲਿਮ ਭਾੲਚਿਾਰੇ ਵੱਲੋਂ ਵੀ ਸੰਘਰਸ਼ ਵਿਚ ਸ਼ਾਮਲ ਹੋ ਕੇ ਕਿਸਾਨਾਂ ਦਾ ਸਮਰਥ ਕੀਤਾ ਗਿਆ।
ਮੁਸਲਿਮ ਭਾਈਚਾਰੇ ਨੇ ਵੀ ਕੀਤਾ ਭਾਰਤ ਬੰਦ ਦਾ ਸਮਰਥਨ
ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਫਰੀਦਕੋਟ ਵਿਚ ਕਿਸਾਨ ਜਥੇਬੰਦੀਆ ਨੇ ਨੈਸਨਲ ਹਾਈਵੇ 54 ਬੰਦ ਕਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਿਸਾਨਾਂ ਦਾ ਸਾਥ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਬਿਜਾਏ ਕਿਸਾਨ ਸੰਘਰਸ਼ ਨੂੰ ਦਬਾਉਣ ਦੀਆ ਨੀਤੀਆ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚੋਂ ਚੱਲਿਆ ਇਹ ਸੰਘਰਸ਼ ਹੁਣ ਭਾਰਤ ਭਰ ਵਿਚ ਫੈਲ ਚੁੱਕਾ ਹੈ ਅਤੇ ਕੇਂਦਰ ਸਰਕਾਰ ਨੰੁ ਚਾਹੀਦਾ ਹੈ ਕਿਸਾਨ ਵਿਰੋਧੀ ਖੇਤੀ ਕਾਨੂੰਨ ਤੁਰੰਤ ਰੱਦ ਕਰ ਦਿੱਤੇ ਜਾਣ।
ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਨਹੀਂ ਇਸ ਨਾਲ ਦੇਸ਼ ਦੇ ਹਰ ਇਕ ਨਾਗਰਕ ਨੂੰ ਨੁਕਸਾਨ ਹੋਵੇਗਾ, ਇਹ ਦੇਸ਼ ਦੇ ਲੋਕ ਸਮਝ ਚੁੱਕੇ ਹਨ ਇਸੇ ਲਈ ਅੱਜ ਹਰ ਵਰਗ ਵੱਲੋਂ ਕਿਸਾਨ ਸੰਘਰਸ਼ ਦਾ ਸਾਥ ਦਿੱਤਾ ਜਾ ਰਿਹਾ। ਕਿਸਾਨਾਂ ਨੇ ਮੁੜ ਦੁਹਰਾਇਆ ਕਿ ਜਦ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਸਰਕਾਰ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।