ਫ਼ਰੀਦਕੋਟ: ਪਿੰਡ ਨਾਨਕਸਰ ਵਿੱਚ ਇੱਕ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਜਿੱਥੋਂ ਦੇ ਕਾਂਗਰਸੀ ਸਰਪੰਚ ਵੱਲੋਂ ਪਿੰਡ ਦੇ ਇੱਕ ਪਰਿਵਾਰ ਦੇ ਘਰ ਜਾ ਕੇ ਘਰ ਦੇ ਇੱਕ ਹਿੱਸੇ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੰਨਾ ਹੀ ਨਹੀਂ, ਸਰਪੰਚ ਨੇ ਘਰ ਅੰਦਰ ਕੰਧ ਕੱਢ ਕੇ ਕਮਰੇ ਅੰਦਰ ਪਿਆ ਸਮਾਨ ਬਾਹਰ ਸੁੱਟ ਦਿੱਤਾ।
ਘਰ 'ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼, ਕਾਂਗਰਸੀ ਸਰਪੰਚ ਸਣੇ 5 ਵਿਰੁੱਧ ਮਾਮਲਾ ਦਰਜ - ਕਾਂਗਰਸੀਆਂ ਦੀ ਧੱਕੇਸ਼ਾਹੀ
ਫ਼ਰੀਦਕੋਟ ਕਾਂਗਰਸੀਆਂ ਦੀ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਜਿੱਥੋਂ ਦੇ ਕਾਂਗਰਸੀ ਸਰਪੰਚ ਵੱਲੋਂ ਪਿੰਡ ਦੇ ਇੱਕ ਪਰਿਵਾਰ ਦੇ ਘਰ ਜਾ ਕੇ ਘਰ ਦੇ ਇੱਕ ਹਿੱਸੇ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ 'ਤੇ ਕਾਰਵਾਈ ਕਰਦਿਆਂ ਕੋਟਕਪੂਰਾ ਪੁਲਿਸ ਵੱਲੋਂ ਕਾਂਗਰਸੀ ਸਰਪੰਚ ਗੁਰਸੇਵਕ ਸਿੰਘ ਨੀਲਾ ਸਮੇਤ 5 ਲੋਕਾ 'ਤੇ ਮੁਕੱਦਮਾਂ ਦਰਜ ਕੀਤਾ ਗਿਆ ਹੈ।
ਇਸ ਘਟਨਾ 'ਤੇ ਕਾਰਵਾਈ ਕਰਦਿਆਂ ਕੋਟਕਪੂਰਾ ਪੁਲਿਸ ਵੱਲੋਂ ਕਾਂਗਰਸੀ ਸਰਪੰਚ ਗੁਰਸੇਵਕ ਸਿੰਘ ਨੀਲਾ ਸਮੇਤ 5 ਲੋਕਾ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਪਰ ਦੋਸ਼ੀ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਇਸ ਮੌਕੇ ਪੀੜਤ ਨਾਇਬ ਸਿੰਘ ਨੇ ਦੱਸਿਆ ਕਿ ਉਸ ਦਾ ਪਿੰਡ ਵਿੱਚ ਜੱਦੀ ਮਕਾਨ ਹੈ ਜਿਸ ਦਾ ਉਹ ਇਕੱਲਾ ਮਾਲਕ ਹੈ ਅਤੇ ਆਪਣੇ ਪਰਿਵਾਰ ਸਮੇਤ ਘਰ ਵਿੱਚ ਰਹਿ ਰਿਹਾ ਹੈ ਪਰ ਕੁਝ ਦਿਨ ਪਹਿਲਾਂ ਪਿੰਡ ਦਾ ਅਮਰਜੀਤ ਸਿੰਘ ਆਪਣੇ ਲੜਕਿਆਂ ਅਤੇ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਨੀਲਾ ਦੇ ਨਾਲ ਉਨ੍ਹਾਂ ਦੇ ਘਰ ਜਬਰਦਸਤੀ ਦਾਖ਼ਲ ਹੋਏ ਅਤੇ ਘਰ ਦੇ ਇੱਕ ਹਿੱਸੇ 'ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ।
ਪੀੜਤ ਦਾ ਕਹਿਣਾ ਸੀ ਕਿ ਉਨ੍ਹਾਂ ਬੜੀ ਮੁਸ਼ਕਲ ਨਾਲ ਦੋਸ਼ੀਆ ਖਿਲਾਫ਼ ਮੁਕੱਦਮਾਂ ਦਰਜ ਕਰਵਾਇਆ ਪਰ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੋਸ਼ੀ ਗੁਰਸੇਵਕ ਸਿੰਘ ਨੀਲਾ ਦੀ ਸ਼ਹਿ 'ਤੇ ਹੀ ਇਹ ਸਭ ਕੁਝ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਪੂਰੇ ਮਾਮਲੇ ਬਾਰੇ ਕੋਟਕਪੂਰਾ ਦੇ ਮੁੱਖ ਅਫ਼ਸਰ ਜਤਿੰਦਰ ਸਿੰਘ ਦਾ ਕਹਿਣਾ ਸੀ ਕਿ ਇਸ ਸਬੰਧੀ ਮੁਕੱਦਮਾਂ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।