ਫ਼ਰੀਦਕੋਟ: ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਕਿਰਨਦੀਪ ਕੌਰ ਔਲਖ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ, ਜਦਕਿ ਉਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸਹੋਤਾ ਨੂੰ ਚੁਣਿਆ ਗਿਆ।
ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਹੋਈ ਚੋਣ - ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ
ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਚੇਅਰਮੈਨ ਦੀ ਚੋਣ ਹੋਈ। ਕਿਰਨਦੀਪ ਕੌਰ ਔਲਖ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਰਸ਼ਨ ਸਹੋਤਾ ਬਣੇ। ਕਿਰਨਦੀਪ ਕੌਰ ਦੇ ਚੇਅਰਪਰਸਨ ਬਣਨ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ।
ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤ ਕੇ ਚੇਅਰਮੈਨ ਬਣੀ ਕਿਰਨਦੀਪ ਕੌਰ ਔਲਖ ਆਪਣੇ ਘਰ ਪਹੁੰਚੇ ਤਾਂ ਪਿੰਡ ਦੀਪ ਸਿੰਘ ਵਾਲਾ ਦੇ ਲੋਕਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪਰਿਵਾਰ ਨੇ ਹਾਰ ਪਾਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਅਮਰਜੀਤ ਸਿੰਘ ਔਲਖ ਨੇ ਹਲਕੇ ਦੇ MLA ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਗੁਰਸ਼ਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਬੜੇ ਸ਼ਾਂਤੀਪੂਰਨ ਤਰੀਕੇ ਨਾਲ ਅਤੇ ਸਰਬਸੰਤੀ ਨਾਲ ਨੇਪਰੇ ਚੜੀ ਹੈ। ਉਨ੍ਹਾਂ ਕਿਹਾ ਕਿ ਇੱਕ ਮੈਂਬਰ ਨੇ ਨਾਮ ਪੇਸ਼ ਕੀਤਾ, ਦੂਜੇ ਨੇ ਤਾਈਦ ਕੀਤੀ ਅਤੇ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਸਹਿਮਤੀ ਜਤਾਈ।