ਫ਼ਰੀਦਕੋਟ: ਸ਼ਹਿਰ 'ਚ ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਅੱਜ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਯੂਨੀਵਰਸਿਟੀ ਗੇਟ ਤੋਂ ਫਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਵਿਧਾਇਕ ਦੇ ਨਾਂਅ ਇੱਕ ਮੰਗ ਪੱਤਰ ਵੀ ਸੌਪਿਆ ਗਿਆ।
ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਕਾਂਗਰਸੀ ਵਿਧਾਇਕ ਦੀ ਕੋਠੀ ਤੱਕ ਕੱਢਿਆ ਰੋਸ ਮਾਰਚ - faridkot mla
ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕਰੀਬ 10 ਦਿਨਾਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਫ਼ੋਟੋ
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਕਰੀਬ 12 ਸਾਲ ਤੋਂ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਹਨ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਖੁਦਮੁਖ਼ਤਿਆਰ ਸੰਸਥਾ ਹੈ ਪਰ ਫਿਰ ਵੀ ਵਾਈਸ ਚਾਂਸਲਰ ਪੱਕੇ ਕਰਨ ਬਾਰੇ ਪੰਜਾਬ ਸਰਕਾਰ 'ਤੇ ਸੁੱਟ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸੇ ਕਰਕੇ ਉਹ ਅੱਜ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਘਰ ਪਹੁੰਚੇ ਹਨ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਵੀ ਦਿੱਤਾ ਹੈ।
Last Updated : Dec 5, 2019, 6:58 PM IST