SSP ਚਰਨਜੀਤ ਸ਼ਰਮਾਂ ਦੀ ਜ਼ਮਾਨਤ ਅਰਜ਼ੀ ਤੇ ਬਹਿਸ ਮੁਕੰਮਲ, ਫੈਸਲਾ ਕੱਲ੍ਹ - Behbal kalan
ਬਹਿਬਲਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾਂ ਦੀ ਰੈਗੂਲਰ ਜ਼ਮਾਨਤ ਅਰਜੀ 'ਤੇ ਹੋਈ ਸੁਣਵਾਈ।
SSP ਚਰਨਜੀਤ ਸ਼ਰਮਾ
ਫ਼ਰੀਦਕੋਟ: ਬਹਿਬਲਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਤਤਕਾਲੀ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਦੀ ਅਦਾਲਤ 'ਚ ਰੈਗੂਲਰ ਜਮਾਨਤ ਅਰਜ਼ੀ ਤੇ ਸੁਣਵਾਈ ਹੋਈ।
ਇਸ ਮਾਮਲੇ 'ਤੇ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਕਾਫ਼ੀ ਲੰਮੀ ਬਹਿਸ ਕੀਤੀ ਗਈ। ਇਸ ਤੋਂ ਬਾਅਦ ਜੱਜ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 2 ਮਾਰਚ ਤੱਕ ਫ਼ੈਸਲਾ ਲਈ ਰਾਖਵਾਂ ਰੱਖ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਵਲੋਂ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾਂ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਸੀ।