ਫਰੀਦਕੋਟ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 1 ਜੂਨ 2021 ਨੂੰ ਬੇਅਦਬੀ ਮਾਮਲੇ ਦੀ ਜਾਂਚ ਸਬੰਧੀ ਪੰਜਾਬ ਸਰਕਾਰ ਨੂੰ ਦਿੱਤਾ ਗਿਆ 30 ਦਿਨ ਦਾ ਅਲਟੀਮੇਟਮ ਸਮਾਪਤ ਹੋਣ ਉਤੇ ਇੱਕ ਜੁਲਾਈ ਨੂੰ ਬਰਗਾੜੀ ਮੋਰਚਾ ਲਗਾਇਆ ਗਿਆ ਹੈ।
ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਸਦੇ ਸਾਥੀਆਂ ਨੂੰ ਗ੍ਰਿਫ਼ਤਾਰ (Arrests) ਕਰਕੇ ਧਰਨਾ ਚੁਕਵਾ ਦਿੱਤਾ ਸੀ। ਜਿਸ ਤੋਂ ਬਾਅਦ ਪਾਰਟੀ ਦੀ ਪੀ.ਏ.ਸੀ. ਦੀ ਹੋਈ ਹੰਗਾਮੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਗਾੜੀ ਮੋਰਚਾ (Bargadi Morcha) ਮੁੜ ਤੋਂ ਸ਼ੁਰੂ ਕੀਤਾ ਗਿਆ। ਜਿਸ ਤਹਿਤ ਪਾਰਟੀ ਦੇ ਪੰਜ ਮੈਂਬਰੀ ਜਥੇ ਨੇ ਗ੍ਰਿਫ਼ਤਾਰੀ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਨੇ ਕਿਹਾ ਕਿ ਪਾਰਟੀ ਦੀ ਪੀ.ਏ.ਸੀ. ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਤੋਂ ਰੋਜ਼ਾਨਾ ਪੰਜ ਮੈਂਬਰਾਂ ਦਾ ਜਥਾ ਬਰਗਾੜੀ ਮੋਰਚੇ ਲਈ ਗ੍ਰਿਫਤਾਰੀਆਂ ਦੇਵੇਗਾ ਅਤੇ ਪਹਿਲੇ ਜਥੇ ਵਿੱਚ ਜ਼ਿਲ੍ਹਾ ਸੰਗਰੂਰ ਦੇ ਪੰਜ ਪਾਰਟੀ ਆਗੂਆਂ ਨੇ ਗੁਰਨੈਬ ਸਿੰਘ ਨੈਬੀ ਦੀ ਅਗਵਾਈ ਵਿੱਚ ਗ੍ਰਿਫ਼ਤਾਰੀਆਂ ਦਿੱਤੀਆਂ।
ਬੇਅਦਬੀ ਦੇ ਇਨਸਾਫ਼ ਲਈ 5 ਮੈਂਬਰੀ ਜਥੇ ਨੇ ਦਿੱਤੀ ਗ੍ਰਿਫ਼ਤਾਰੀ ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਉਦੋਂ ਤੱਕ ਜਾਰੀ ਰਹਿਣਗੀਆਂ ਜਦੋਂ ਤਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਅਸਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਹੈ। ਇਸ ਮੌਕੇ ਗ੍ਰਿਫਤਾਰੀ ਦੇਣ ਵਾਲੇ ਜਥੇ ਦੀ ਅਗਵਾਈ ਕਰ ਰਹੇ ਗੁਰਨੈਬ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ਉਤੇ ਉਹ ਆਪਣੇ ਚਾਰ ਹੋਰ ਸਾਥੀਆਂ ਸਮੇਤ ਮੋਰਚੇ ਵਾਲੀ ਜਗ੍ਹਾ ਤੋਂ ਗ੍ਰਿਫ਼ਤਾਰ ਦਿੱਤੀ ਜਾਵੇਗੀ।
ਇਹ ਵੀ ਪੜੋ:ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ