ਫ਼ਰੀਦਕੋਟ: ਬੇਅਦਬੀ ਮਾਮਲਿਆਂ ਵਿੱਚ ਬਾਦਲ ਪਰਿਵਾਰ ਘਿਰਦਾ ਜਾ ਰਿਹਾ ਹੈ। ਇਸੇ ਤਹਿਤ ਬੁੱਧਵਾਰ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਤੋਂ ਪਿੰਡ ਬਾਦਲ ਤੱਕ ਮੁਤਵਾਜ਼ੀ ਜਥੇਦਾਰਾਂ ਦੀ ਅਗਵਾਈ ਵਿੱਚ "ਬਾਦਲ ਹਰਾਓ, ਪੰਜਾਬ ਬਚਾਓ" ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਹਿੱਸਾ ਲਿਆ।
ਬਰਗਾੜੀ ਮੋਰਚੇ ਨੇ ਕੱਢਿਆ ਰੋਸ ਮਾਰਚ, ਦਿੱਤਾ 'ਬਾਦਲ ਹਰਾਓ, ਪੰਜਾਬ ਬਚਾਓ' ਦਾ ਨਾਅਰਾ - sukhbir badal
ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਬਰਗਾੜੀ ਤੋਂ ਪਿੰਡ ਬਾਦਲ ਤੱਕ 'ਬਾਦਲ ਹਰਾਓ, ਪੰਜਾਬ ਬਚਾਓ' ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੀ ਅਗਵਾਈ ਕਰਨ ਦੇ ਬਾਵਜੂਦ ਇੱਕਠੇ ਨਹੀਂ ਵਿਖੇ ਧਿਆਨ ਸਿੰਘ ਮੰਡ ਤੇ ਦਾਦੂਵਾਲ।
ਫ਼ੋਟੋ
ਇਸ ਮੌਕੇ ਜਿੱਥੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਾਦਲ ਪਰਿਵਾਰ 'ਤੇ ਕਈ ਸ਼ਬਦੀ ਹਮਲੇ ਕੀਤੇ ਉੱਥੇ ਹੀ ਉਨ੍ਹਾਂ ਐਸਜੀਪੀਸੀ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਨਿਖੇਧੀ ਵੀ ਕੀਤੀ।
ਭਾਵੇਂ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਨੇ ਸਾਂਝੇ ਤੌਰ 'ਤੇ ਰੋਸ ਮਾਰਚ ਦੀ ਅਗਵਾਈ ਕੀਤੀ ਪਰ ਦੋਵੇਂ ਇੱਕਠੇ ਨਜ਼ਰ ਨਹੀਂ ਆਏ।