ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੋਮਵਾਰ ਨੂੰ ਫ਼ਰੀਦਕੋਟ ਦੀ CJM ਜਸਟਿਸ ਏਕਤਾ ਉੱਪਲ ਦੀ ਅਦਾਲਤ 'ਚ ਸੁਣਵਾਈ ਹੋਈ ਜਿਸ ਵਿੱਚ ਕੇਸ 'ਚ ਨਾਮਜ਼ਦ ਚਰਨਜੀਤ ਸ਼ਰਮਾ ਨੂੰ ਛੱਡ ਕੇ ਬਾਕੀ 4 ਪੁਲਿਸ ਅਧਿਕਾਰੀ ਅਤੇ ਕੋਟਕਪੂਰਾ ਤੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅਦਾਲਤ ਪੇਸ਼ ਹੋਏ।
ਕੋਟਕਪੂਰਾ ਗੋਲੀਕਾਂਡ ਮਾਮਲਾ: ਫ਼ਰੀਦਕੋਟ ਅਦਾਲਤ 'ਚ ਹੋਈ ਸੁਣਵਾਈ, ਚਰਨਜੀਤ ਸ਼ਰਮਾ ਨਹੀਂ ਹੋਏ ਪੇਸ਼ - kotakapura firing
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੋਮਵਾਰ ਨੂੰ ਫ਼ਰੀਦਕੋਟ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਬਕਾ SSP ਚਰਨਜੀਤ ਸ਼ਰਮਾ ਬਿਮਾਰ ਹੋਣ ਕਾਰਨ ਪੇਸ਼ ਨਹੀਂ ਹੋ ਪਾਏ।
ਫ਼ੋਟੋ
ਇਸ ਮੌਕੇ ਜਾਣਕਾਰੀ ਦਿੰਦਿਆਂ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਅਦਾਲਤ ਵਿੱਚ ਇਸ ਕੇਸ ਨੂੰ ਲੈ ਕੇ ਕਰੀਬ ਡੇਢ ਘੰਟਾ ਬਹਿਸ ਹੋਈ। ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਕੋਟਕਪੂਰਾ ਦੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਦਾਇਰ ਕੀਤੀ ਹੈ ਜਿਸ ਨੂੰ ਲੈ ਕੇ ਸਰਕਾਰੀ ਵਕੀਲ ਨੇ ਅਦਾਲਤ 'ਚ ਅਰਜ਼ੀ ਦਾਖ਼ਲ ਕੀਤੀ ਹੈ ਕਿ ਗੁਰਦੀਪ ਸਿੰਘ ਪੰਧੇਰ ਨੇ ਹਾਈਕੋਰਟ ਵਿੱਚ ਰਿੱਟ ਨਾਲ ਜੋ ਦਸਤਾਵੇਜ਼ ਪੇਸ਼ ਕੀਤੇ ਹਨ, ਉਹ ਦਸਤਾਵੇਜ਼ ਉਸ ਕੋਲ ਕਿਵੇਂ ਆਏ। ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਨੂੰ ਹੋਵੇਗੀ।