ਫਰੀਦਕੋਟ:ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਲੈ ਕੇ ਘੇਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਹੁਣ ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਵਿਰੋਧੀਆਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ।
ਦੱਸ ਦਈਏ ਕਿ ਸਿੱਖ ਸੰਗਤਾਂ ਵੱਲੋਂ ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਇਨਸਾਫ ਲਈ ਵੱਡਾ ਇਕੱਠ ਕੀਤਾ ਜਾਵੇਗਾ। ਇਨ੍ਹਾਂ ਵੱਲੋਂ ਨੈਸ਼ਨਲ ਹਾਈਵੇ 54 ਨੂੰ ਜਾਮ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰਦਰਸ਼ਨ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।
ਸੁਰੱਖਿਆ ਦੇ ਪੁਖਤਾ ਪ੍ਰਬੰਧ: ਸਿੱਖ ਸੰਗਤਾਂ ਦੇ ਇਸ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ। ਵੱਡੀ ਗਿਣਤੀ ’ਚ ਪੁਲਿਸ ਕਰਮੀ ਤੈਨਾਤ ਕੀਤੇ ਗਏ ਹਨ। ਇਨਸਾਫ ਲਈ ਜਾਮ ਲਗਾਉਣ ਸਿੱਖ ਸੰਗਤਾਂ ਵੱਲੋਂ ਪੱਕਾ ਜਾਮ ਲਗਾਇਆ ਜਾਵੇਗਾ। ਜਾਮ ਨੂੰ ਲੈ ਕੇ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਉਹ ਕਿਸਾਨੀ ਗੱਡੀ ਅਤੇ ਐਮਰਜੈਂਸੀ ਗੱਡੀ ਨੂੰ ਇੱਥੋ ਲੰਘਣ ਦੇਣਗੇ।