ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਹੋਏ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗਿਰਫ਼ਤਾਰ ਕੀਤੇ ਗਏ ਪੰਕਜ ਬਾਂਸਲ ਅਤੇ ਸੁਹੇਲ ਬਰਾੜ ਦੀ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋਹਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਹੈ।
ਬਹਿਬਲ ਕਲਾਂ ਗੋਲੀਕਾਂਡ: ਅਦਾਲਤ ਨੇ ਪੰਕਜ ਬਾਂਸਲ ਤੇ ਸੁਹੇਲ ਬਰਾੜ ਦੀ ਵਧਾਈ ਪੁਲਿਸ ਰਿਮਾਂਡ
ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਪਿਛਲੇ ਦਿਨੀਂ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੀ ਪੁਲਿਸ ਰਿਮਾਂਡ ਨੂੰ ਅਦਾਲਤ ਨੇ ਹੋਰ ਵਧਾ ਦਿੱਤਾ ਹੈ।
ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ (ਜਿਸ ਦੀ ਇਸ ਘਟਨਾ ਦੇ ਸਮੇਂ ਫਰੀਦਕੋਟ ਵਿੱਚ ਇੱਕ ਆਟੋਮੋਬਾਈਲ ਵਰਕਸ਼ਾਪ ਸੀ) ਨੂੰ ਚਰਨਜੀਤ ਸਿੰਘ ਸ਼ਰਮਾ ਦੀ ਜਿਪਸੀ ‘ਤੇ ਗੋਲੀਆਂ ਚਲਾਉਣ ਦੇ ਦੋਸ਼ੀ ਮੁਲਾਜ਼ਮਾਂ ਵੱਲੋਂ ਆਪਣੇ ਬਚਾਅ ਲਈ ਇੱਕ ਝੂਠੀ ਕਹਾਣੀ ਨੂੰ ਘੜਨ ਵਿੱਚ ਜਾਣ ਬੁੱਝ ਕੇ ਮਦਦ ਦੇਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਸਆਈਟੀ ਜਾਂਚ ਦੌਰਾਨ ਪਾਇਆ ਗਿਆ ਕਿ ਪੁਲਿਸ ਫਾਇਰਿੰਗ ਦੀ ਘਟਨਾ ਤੋਂ ਬਾਅਦ ਪੰਕਜ ਬਾਂਸਲ ਨੇ ਇਸ ਕੇਸ ਵਿੱਚ ਝੂਠੇ ਸਬੂਤ ਤਿਆਰ ਕਰਨ ਮੌਕੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਮੱਦਦ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਐੱਸਆਈਟੀ ਦੀ ਜਾਂਚ ਅਨੁਸਾਰ ਬਰਗਾੜੀ ਅਤੇ ਹੋਰ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਦੋਂ 14.10.2015 ਨੂੰ ਬਹਿਬਲ ਕਲਾਂ ਵਿਖੇ ਬਾਅਦ ਸਾਂਤਮਈ ਢੰਗ ਨਾਲ ਧਰਨੇ ‘ਤੇ ਬੈਠੇ ਨਿਰਦੋਸ਼ ਪ੍ਰਦਰਸਨਕਾਰੀਆਂ ‘ਤੇ ਫਾਇਰਿੰਗ ਹੋਈ ਤਾਂ ਇਸ ਫਾਇਰਿੰਗ ਲਈ ਜਿੰਮੇਵਾਰ ਪੁਲਿਸ ਟੀਮ ਨੇ ਆਪਣੀ ਸਵੈ-ਰੱਖਿਆ ਲਈ ਇੱਕ ਸਾਜ਼ਿਸੀ ਕਹਾਣੀ ਘੜੀ। ਆਪਣੇ ਹੱਕ ਵਿੱਚ ਸਵੈ-ਰੱਖਿਆ ਦੀ ਕਹਾਣੀ ਨੂੰ ਸਾਬਤ ਕਰਨ ਲਈ ਉਸ ਸਮੇਂ ਦੇ ਮੋਗਾ ਦੇ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੀ ਪਾਇਲਟ ਜਿਪਸੀ ‘ਤੇ ਮੁਲਜਮਾਂ ਨੇ ਖ਼ੁਦ ਗੋਲੀਆਂ ਮਾਰ ਕੇ ਝੂਠੇ ਸਬੂਤ ਬਣਾਏ।