ਪੰਜਾਬ

punjab

ETV Bharat / state

ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, 2 ਡੇਰਾਂ ਪ੍ਰੇਮੀਆਂ ਨੂੰ ਵੀ ਮਿਲੀ ਜ਼ਮਾਨਤ - ਰਿਹਾਈ ਦਾ ਰਸਤਾ ਸਾਫ

ਬੇਅਦਬੀ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਅਦਾਲਤ ਤੋਂ ਬੇਅਦਬੀ ਮਾਮਲੇ ਦੇ ਮੁਲਜ਼ਮ 2 ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਵੱਲੋਂ ਮੁਲਜ਼ਮਾਂ ਦੀ ਜਮਾਨਤ ਅਰਜੀ ਨੂੰ ਰੱਦ ਕਰ ਦਿੱਤਾ ਗਿਆ ਸੀ।

ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, 2 ਡੇਰਾਂ ਪ੍ਰੇਮੀਆਂ ਨੂੰ ਵੀ ਮਿਲੀ ਜ਼ਮਾਨਤ
ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, 2 ਡੇਰਾਂ ਪ੍ਰੇਮੀਆਂ ਨੂੰ ਵੀ ਮਿਲੀ ਜ਼ਮਾਨਤ

By

Published : Aug 3, 2021, 9:25 PM IST

ਫਰੀਦਕੋਟ:ਬੇਅਦਬੀ ਮਾਮਲੇ ਨੂੰ ਲੈਕੇ ਦਰਜ FIR 128/2015 ‘ਚ ਸਿਟ ਵੱਲੋਂ ਨਾਮਜ਼ਦ ਛੇ ਡੇਰਾ ਪ੍ਰੇਮੀਆਂ ‘ਚੋ ਹੁਣ ਬਾਕੀ ਰਹਿੰਦੇ ਦੋ ਡੇਰਾ ਪ੍ਰੇਮੀਆਂ ਨੂੰ ਵੀ ਫਰੀਦਕੋਟ ਦੀ ਅਦਾਲਤ ‘ਚੋਂ ਜ਼ਮਾਨਤ ਮਿਲ ਗਈ ਹੈ। ਬੇਆਦਬੀ ਮਾਮਲਿਆ ਦੀ ਜਾਂਚ ਕਰ ਰਹੀ SIT ਵੱਲੋਂ FIR ਨੰਬਰ 128 ‘ਚ ਛੇ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ‘ਚੋਂ ਦੋ ਡੇਰਾ ਪ੍ਰੇਮੀਆਂ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਹੇਠਲੀ ਅਦਾਲਤ ਵੱਲੋਂ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸੇ ਦੌਰਾਨ FIR 117/2105 ਜੋ ਕੇ ਭੱਦੀ ਸ਼ਬਦਾਵਲੀ ਵਾਲੇ ਹੱਥ ਲਿਖਤ ਪੋਸਟਰਾਂ ਨੂੰ ਲੈਕੇ ਦਰਜ਼ ਕੀਤੀ ਗਈ ਸੀ ਉਸ ਮਾਮਲੇ ‘ਚ ਵੀ ਇਨ੍ਹਾਂ ਮੁਲਜ਼ਮਾਂ ‘ਚੋਂ ਚਾਰ ਵਿਅਕਤੀ ਸ਼ਕਤੀ ਸਿੰਘ ,ਰਣਜੀਤ ਸਿੰਘ ਭੋਲਾ,ਸੁਖਜਿੰਦਰ ਸਿੰਘ ਉਰਫ ਸੰਨੀ ਕੰਡਾ ਅਤੇ ਬਲਜੀਤ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਸੀ।

ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, 2 ਡੇਰਾਂ ਪ੍ਰੇਮੀਆਂ ਨੂੰ ਵੀ ਮਿਲੀ ਜ਼ਮਾਨਤ

ਬਚਾਅ ਪੱਖ ਦੇ ਵੱਲੋਂ ਇਨ੍ਹਾਂ ਚਾਰਾਂ ਮੁਲਜ਼ਮਾਂ ਦੀ ਦੋਵਾਂ ਮਾਮਲਿਆ ‘ਚ ਜ਼ਮਾਨਤ ਅਰਜੀਆਂ ਦਾਇਰ ਕੀਤੀਆਂ ਗਈਆਂ ਸਨ ਜਿਨਾਂ ਨੂੰ ਅਦਾਲਤ ਵੱਲੋਂ ਮਨਜ਼ੂਰ ਕਰਦੇ ਹੋਏ ਇਨ੍ਹਾਂ ਚਾਰਾਂ ਮੁਲਜ਼ਮਾਂ ਦੀਆਂ ਜਮਾਨਤਾਂ ਮਨਜ਼ੂਰ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਬੇਆਦਬੀ ਮਾਮਲੇ ‘ਚ ਰਹਿੰਦੇ 2 ਮੁਲਜ਼ਮ ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਦੀਆਂ ਹੇਠਲੀ ਅਦਾਲਤ ‘ਚੋ ਜ਼ਮਾਨਤ ਅਰਜੀਆ ਰੱਦ ਹੋਣ ਤੋਂ ਬਾਅਦ ਫਿਰ ਤੋਂ ਅਦਾਲਤ ‘ਚ ਜ਼ਮਾਨਤ ਅਰਜੀ ਦਾਇਰ ਕੀਤੀ ਸੀ ਜਿਸ ਨੂੰ ਮਨਜ਼ੂਰ ਕਰਦੇ ਹੋਏ ਦੋਨਾਂ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ ਸਾਰੇ ਮੁਲਜ਼ਮਾਂ ਦੀ ਜ਼ਮਾਨਤ ‘ਤੇ ਰਿਹਾਈ ਦਾ ਰਸਤਾ ਸਾਫ ਹੋ ਗਿਆ ਹੈ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੈਣੀ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ABOUT THE AUTHOR

...view details