ਫ਼ਰੀਦਕੋਟ: ਬਿਹਾਰ ਚੋਣਾਂ ਵਿੱਚ ਬੀਜੇਪੀ ਦੀ ਭਾਈਵਾਲੀ ਨਾਲ ਮੁੜ ਸਰਕਾਰ ਬਣਨ ਤੇ ਜਿੱਥੇ ਬੀਜੇਪੀ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਦੀਆਂ ਨੀਤੀਆਂ ਨੂੰ ਲੋਕਾਂ ਨੇ ਸਵੀਕਾਰ ਕਰ ਲਿਆ ਉੱਥੇ ਹੀ ਕਿਸਾਨਾਂ ਵੱਲੋਂ ਇਸ ਤੇ ਤਿੱਖਾ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ।
ਬਿਹਾਰ ਦੇ ਚੋਣ ਨਤੀਜਿਆਂ ਦਾ ਕਿਸਾਨ ਸੰਘਰਸ਼ 'ਤੇ ਨਹੀਂ ਹੋਵੇਗਾ ਕੋਈ ਅਸਰ: ਕਿਸਾਨ ਆਗੂ
ਫ਼ਰੀਦਕੋਟ ਵਿੱਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਬਿਹਾਰ ਦੇ ਚੋਣ ਨਤੀਜਿਆਂ ਨਾਲ ਕਿਸਾਨ ਸੰਘਰਸ਼ 'ਤੇ ਕੋਈ ਅਸਰ ਨਹੀਂ ਪਵੇਗਾ। ਕਿਸਾਨ ਸੰਘਰਸ਼ ਮੰਗਾਂ ਪੂਰੀ ਨਾ ਹੋਣ ਤੱਕ ਜਾਰੀ ਰਹੇਗਾ ਤੇ ਦਿਨੋਂ ਦਿਨ ਤੇਜ਼ ਹੁੰਦਾ ਰਹੇਗਾ।
ਧਰਨਾ ਦੇ ਰਹੇ ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਬਿਹਾਰ ਚੋਣਾਂ ਵਿੱਚ ਹੇਰਾਫ਼ੇਰੀ ਨਾਲ ਬੀਜੇਪੀ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਕਿਸਾਨ ਪੰਜਾਬ ਦੀ ਕਿਸਾਨ ਅੰਦੋਲਨ ਨੂੰ ਵੇਖਕੇ ਇਕੱਠੇ ਹੋ ਗਏ ਹਨ ਅਤੇ ਦੇਸ਼ ਦੀਆਂ ਕਰੀਬ 400 ਕਿਸਾਨ ਜਥੇਬੰਦੀਆਂ ਕੇਂਦਰੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਵਿੱਚ ਜੁੱਟ ਗਈਆਂ ਹਨ।
ਉਨ੍ਹਾਂ ਕਿਹਾ ਕਿ ਬਿਹਾਰ ਦੇ ਚੋਣ ਨਤੀਜਿਆਂ ਨਾਲ ਕਿਸਾਨ ਸੰਘਰਸ਼ 'ਤੇ ਕੋਈ ਅਸਰ ਨਹੀਂ ਪਵੇਗਾ। ਕਿਸਾਨ ਸੰਘਰਸ਼ ਮੰਗਾਂ ਪੂਰੀ ਨਾ ਹੋਣ ਤੱਕ ਜਾਰੀ ਰਹੇਗਾ ਤੇ ਦਿਨੋਂ ਦਿਨ ਤੇਜ਼ ਹੁੰਦਾ ਰਹੇਗਾ।