ਪੰਜਾਬ

punjab

ETV Bharat / state

ਸਿੱਖ ਨੌਜਵਾਨ ਦੀ ਕਾਰ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ - gun firing in faridkot

ਕੁਝ ਅਣਪਛਾਤੇ ਮੋਟਰਸਾਇਕਲ ਸਵਾਰ ਬਦਮਾਸ਼ਾਂ ਨੇ ਇੱਕ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਜਦ ਉਹ ਆਪਣੀ ਕਾਰ ਰਾਹੀਂ ਘਰ ਜਾ ਰਿਹਾ ਸੀ। ਪੀੜਤ ਦੇ ਭਰਾ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਪ੍ਰਿਤਪਾਲ ਨੂੰ ਮੋਬਾਈਲ 'ਤੇ ਧਮਕੀਆਂ ਮਿਲ ਚੁੱਕੀਆ ਹਨ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਹਮਲਾ ਡੇਰਾ ਪ੍ਰੇਮੀਆਂ ਵੱਲੋਂ ਕਰਵਾਇਆ ਗਿਆ ਹੈ।

ਫ਼ੋਟੋ

By

Published : Jul 20, 2019, 7:13 AM IST

ਫ਼ਰੀਦਕੋਟ: ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਮੋਟਰਸਾਇਕਲ ਉੱਤੇ ਸਵਾਰ ਬਦਮਾਸ਼ਾਂ ਨੇ ਇੱਕ ਸਿੱਖ ਨੌਜਵਾਨ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਜ਼ਖਮੀ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦ ਪ੍ਰਿਤਪਾਲ ਆਪਣੀ ਕਾਰ ਰਾਹੀਂ ਘਰ ਜਾ ਰਿਹਾ ਸੀ। ਇਸ ਹਾਦਸੇ ਵਿੱਚ ਪ੍ਰੀਤਪਾਲ ਦੇ ਹੱਥ ਵਿੱਚ ਗੋਲੀ ਕਾਰਨ ਜ਼ਖਮੀ ਹੋ ਗਿਆ ਪਰ ਕਿਸੇ ਤਰ੍ਹਾਂ ਉਸ ਦੀ ਜਾਨ ਵਾਲ-ਵਾਲ ਬਚ ਗਈ।
ਜਾਣਕਾਰੀ ਦਿੰਦੇ ਹੋਏ ਪੀੜਤ ਦੇ ਭਰਾ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਪ੍ਰਿਤਪਾਲ ਨੂੰ ਮੋਬਾਈਲ 'ਤੇ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਹਮਲਾ ਡੇਰਾ ਪ੍ਰੇਮੀਆਂ ਨੇ ਕਰਵਾਇਆ ਹੈ।

ਵੀਡੀਓ ਵੇਖੋ
ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸ.ਪੀ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਪ੍ਰਿਤਪਾਲ ਸਿੰਘ ਉਪਰ ਕੁੱਝ ਲੋਕਾਂ ਨੇ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਆਪਣੀ ਕਾਰ ਰਾਹੀਂ ਜਾ ਰਿਹਾ ਸੀ ਕਿ ਉਸ ਉੱਤੇ ਹਮਲਾ ਹੋ ਗਿਆ ਹੈ । ਪੁਲਿਸ ਨੇ ਕਾਰ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਪੀੜਤ ਦੇ ਬਿਆਨ ਆਧਾਰ ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ABOUT THE AUTHOR

...view details