ਪੰਜਾਬ

punjab

ETV Bharat / state

ਅੱਜ ਦੁਪਿਹਰ 12 ਵਜੇ ਤੋਂ ਮਰਨ ਵਰਤ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ - Farmer protest in faridkot

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ। ਇਸ ਦੇ ਰੋਸ ਵਜੋਂ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਦੁਪਿਹਰ 12 ਵਜੇ ਤੋਂ ਮਰਨ ਵਰਤ 'ਤੇ ਬੈਠਣਗੇ।

Jagjit Singh Dallewal, the farmer leader
Jagjit Singh Dallewal, the farmer leader

By

Published : Nov 19, 2022, 10:52 AM IST

Updated : Nov 19, 2022, 12:30 PM IST

ਫ਼ਰੀਦਕੋਟ :ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵਲੋਂ ਵੱਡਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਫ਼ੈਸਲਾ ਲਿਆ ਹੈ। ਅੱਜ ਦੁਪਿਹਰ 12 ਵਜੇ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਮਰਨ ਵਰਤ 'ਤੇ ਬੈਠਣਗੇ। ਜਾਣਕਾਰੀ ਅਨੁਸਾਰ ਡੱਲੇਵਾਲ ਫਰੀਦਕੋਟ ਵਿਖੇ ਨੈਸ਼ਨਲ ਹਾਈਵੇ 'ਤੇ ਲਗਾਏ ਗਏ ਧਰਨਾ ਸਥਾਨ ਤੋਂ ਹੀ ਆਪਣਾ ਮਰਨ ਵਰਤ ਸ਼ੁਰੂ ਕਰਨਗੇ।



ਜ਼ਿਕਰਯੋਗ ਹੈ ਕਿ ਸ਼ੁਕਰਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਦਰਸ਼ਨ ਕਰ ਰਹੀ ਕਿਸਾਨ ਜਥੇਬੰਦੀ ਬਾਰੇ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ।


ਕਿਸਾਨ ਆਗੂਆਂ ਦੀ ਮੁੱਖ ਮੰਗਾਂ:

  • ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫਰਦ ਤੋਂ ਰੈੱਡ ਐਂਟਰੀ ਹਟਾਉਣ ਦੀ ਮੰਗ।
  • 7277 ਕੁਇੰਟਲ ਮੂੰਗੀ 4 ਹਜ਼ਾਰ ਰੁਪਏ ਦੀ ਤੈਅ ਕੀਮਤ ਤੱਕ ਵੇਚੀ ਗਈ, ਕਿਸਾਨਾਂ ਨੂੰ ਦਿੱਤਾ ਬੋਨਸ।
  • ਕਣਕ ਦੀ ਘੱਟ ਪੈਦਾਵਾਰ ਲਈ ਬੋਨਸ ਮਿਲੇ।
  • ਗੰਨਾ ਮਿੱਲਾਂ ਦਾ ਲੱਖਾਂ ਦਾ ਬਕਾਇਆ ਜਾਰੀ ਕੀਤਾ ਜਾਵੇ।
  • ਚਾਈਨਾ ਵਾਇਰਸ ਕਾਰਨ ਹੋਈ ਕਣਕ ਦੇ ਨੁਕਸਾਨ ਦਾ ਮੁਆਵਜ਼ਾ।
  • ਚਿੱਟੇ ਕੀੜੇ ਅਤੇ ਨਕਲੀ ਬੀਜਾਂ ਦੁਆਰਾ ਨੁਕਸਾਨੇ ਗਏ ਨਰਮ ਲੱਕੜ ਲਈ ਮੁਆਵਜ਼ਾ।
  • ਚਮੜੀ ਦੀ ਬਿਮਾਰੀ ਨਾਲ ਮਰੀਆਂ ਹਜ਼ਾਰਾਂ ਗਾਵਾਂ ਲਈ ਮੁਆਵਜ਼ਾ।ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਹੋਰ ਮੁਆਵਜ਼ਾ ਦਿੱਤਾ ਜਾਵੇ।





6 ਥਾਵਾਂ ਉਤੇ ਕੀਤਾ ਗਿਆ ਸੀ ਚੱਕਾ ਜਾਮ:ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਗੈਸ ਸਿਆਸੀ ਵੱਲੋਂ 16 ਨਵੰਬਰ ਨੂੰ ਪੰਜਾਬ ਵਿਚ 6 ਥਾਵਾਂ ਉਤੇ ਚੱਕਾ ਜਾਮ ਕੀਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਸਲ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਟਹਿਣਾ ਟੀ-ਪੁਆਇੰਟ ’ਤੇ ਪ੍ਰਦਰਸ਼ਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ। ਸਰਕਾਰ ਨੇ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਮੰਗ ਨੂੰ ਪੂਰਾ ਕੀਤਾ ਹੈ ਜਦਕਿ ਬਾਕੀ ਮੰਗਾਂ ਲਟਕ ਰਹੀਆਂ ਹਨ। ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹਨਾਂ ਵਿਚ ਫਸਲਾਂ ਦਾ ਮੁਆਵਜ਼ਾ, ਪਰਾਲੀ ਦਾ ਮੁੱਦਾ, ਭਾਰਤ ਮਾਲਾ ਪ੍ਰਾਜੈਕਟ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਆਦਿ ਮੰਗਾਂ ਸ਼ਾਮਲ ਹਨ।



ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਸੀ ਐਲਾਨ:ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਮੋਰਚਾ ਲਗਾਇਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਗਿਆ ਸੀ। ਇਸ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਸਨ। ਜੋ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਪੰਜਾਬ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ 18 ਨਵੰਬਰ ਨੂੰ ਵੀ ਪੰਜਾਬ ਦੇ 5 ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ।


ਇਹ ਵੀ ਪੜ੍ਹੋ:ਕਿਸਾਨਾਂ ਦੇ ਮੋਰਚੇ ਤੋਂ ਪ੍ਰੇਸ਼ਾਨ ਹੋਏ ਸ਼ਹਿਰਵਾਸੀ ਪ੍ਰਸ਼ਾਸਨ ਨੂੰ ਦਿੱਤੀ ਸਖ਼ਤ ਚਿਤਾਵਨੀ

Last Updated : Nov 19, 2022, 12:30 PM IST

ABOUT THE AUTHOR

...view details