ਫ਼ਰੀਦਕੋਟ: ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆੜਤੀ ਐਸੋਸੀਏਸ਼ਨ ਨਾਲ ਮਿਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਹ ਪ੍ਰਦਰਸ਼ਨ ਟੈਕਟਰਾਂ ਉੱਤੇ ਸਵਾਰ ਹੋ ਕੇ ਕੀਤਾ।
ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਸੋਧ ਬਿੱਲ ਲਿਆਂਦਾ ਗਿਆ ਹੈ ਉਹ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਨੂੰ ਨੁਕਸਾਨ ਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਵਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਆਰਡੀਨੈਂਸ ਨਾਲ ਕਿਸਾਨੀ ਦਾ ਪ੍ਰਭਾਵਿਤ ਹੋਵੇਗੀ ਨਾਲ ਹੀ ਆੜਤ ਦਾ ਕੰਮ ਬੰਦ ਹੋ ਜਾਵੇਗਾ। ਇਸ ਨਾਲ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ।
ਬੀਕੇਯੂ ਤੇ ਆੜਤੀ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੇ ਵਿਰੁੱਧ ਕੀਤਾ ਰੋਸ ਮੁਜ਼ਾਹਰਾ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਡੀਕਰਨ ਖ਼ਤਮ ਕਰਦੀ ਹੈ ਤਾਂ MSP ਆਪਣੇ ਆਪ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਐਸਐਸਪੀ ਸਰਕਾਰ ਦੀ ਖਰੀਦ ਤੋਂ ਹੀ ਮਿਲਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੀ ਉਨ੍ਹਾਂ ਦੀ 2 ਫ਼ਸਲਾਂ ਦੀ ਖ਼ਰੀਦ ਕਰਦੀ ਹੈ। ਬਾਕੀ ਦੀਆਂ ਫਸਲਾਂ ਵਪਾਰੀ ਹੀ ਖਰੀਦਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਆਰਡੀਨੈਂਸ ਨਾਲ ਕਹਿ ਰਹੀ ਹੈ ਕਿ ਕਿਸਾਨ ਆਪਣੀ ਫਸਲ ਕਿਸੇ ਰਾਜ ਵਿੱਚ ਜਾ ਕੇ ਆਪਣੇ ਮੁੱਲ ਉੱਤੇ ਵੇਚ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਵੀ ਕਿਸਾਨ ਲਈ ਬਿਲਕੁਲ ਵੀ ਸੰਭਵ ਨਹੀਂ ਹੈ। ਕਿਸਾਨ ਲਈ ਆਪਣੀ ਫਸਲ ਨੂੰ ਸਟੋਰ ਕਰਨਾ ਹੀ ਬੇਹੱਦ ਮੁਸ਼ਕਲ ਹੈ। ਹੁਣ ਇਸ ਆਰਡੀਨੈਂਸ ਨਾਲ ਉਨ੍ਹਾਂ ਦੀ ਫਸਲ ਵੀ ਵਪਾਰੀ ਹੀ ਖਰੀਦੇਗਾ ਅਤੇ ਅੱਗੇ ਵੇਚੇਗਾ। ਇਸ ਨਾਲ ਵਾਪਰੀ ਨੂੰ ਹੀ ਫਾਇਦਾ ਹੋਵੇਗਾ। ਕਿਸਾਨੀ ਨੂੰ ਤਾਂ ਨੁਕਸਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਪ੍ਰਾਈਵੇਟ ਘਰਾਣਿਆਂ ਬਾਰੇ ਸੋਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਆਰਡੀਨੈਂਸ ਨੂੰ ਵਾਪਸ ਨਾ ਲਿਆ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ:ਆਪ ਆਗੂਆਂ ਤੇ ਕਿਸਾਨਾਂ ਨੇ ਕਿਸਾਨ ਮਾਰੂ ਆਰਡੀਨੈਂਸਾਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ