ਫਰੀਦਕੋਟ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਚੱਲਦਿਆ ਫਰੀਦਕੋਟ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜੋਰਾਂ 'ਤੇ ਹੈ, ਜਿੱਥੇ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਇਹਨਾਂ ਉਮੀਦਵਾਰਾਂ ਦੀਆਂ ਪਤਨੀਆਂ ਵੀ ਚੋਣ ਪ੍ਰਚਾਰ ਵਿੱਚ ਕੁੱਦ ਚੁੱਕੀਆਂ ਹਨ।
ਅਕਾਲੀ ਤੇ ਕਾਂਗਰਸੀ ਉਮੀਦਵਾਰਾਂ ਦੀਆਂ ਪਤਨੀਆਂ ਨੇ ਕੀਤਾ ਚੋਣ ਪ੍ਰਚਾਰ ਫਰੀਦਕੋਟ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪਤਨੀ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆ ਤੋਂ ਇੰਨੇ ਦੁਖੀ ਹਨ ਕਿ ਉਹ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਉਧਰ ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਪਤਨੀ ਅਮਨ ਢਿੱਲੋਂ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਤੇਜੀ ਲਿਆਂਦੀ ਗਈ ਹੈ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਜੋ ਕਿਹਾ ਸੀ ਉਹ ਕੀਤਾ, ਅਸੀਂ ਆਪਣੇ ਕੀਤੇ ਹੋਏ ਕੰਮਾਂ ਦੇ ਅਧਾਰ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ। ਉਹਨਾਂ ਕਿਹਾ ਕਿ ਸਾਡੇ 5 ਸਾਲ ਦੇ ਕੀਤੇ ਹੋਏ ਕੰਮਾਂ ਦੇ ਅਧਾਰ 'ਤੇ ਹੁਣ ਢਿੱਲੋਂ ਸਾਹਿਬ ਦੇ ਫਾਇਨਲ ਪੇਪਰ ਹਨ, ਜਿੰਨ੍ਹਾਂ ਵਿੱਚ ਨੰਬਰ ਲੋਕਾਂ ਨੇ ਲਗਾਉਣੇ ਹਨ।
ਇਹ ਵੀ ਪੜੋ:- ਕੈਪਟਨ ਦਾ ਸਿੱਧੂ ’ਤੇ ਵੱਡਾ ਹਮਲਾ, 'ਸਿੱਧੂ ਕੋਲ ਨਹੀਂ ਸੋਚਣ ਦੀ ਸ਼ਕਤੀ'