ਫਰੀਦਕੋਟ: ਬੀਤੇ ਕੱਲ੍ਹ ਮਲੋਟ ’ਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦੀ ਕਿਸਾਨਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਦੇ ਵਿਰੋਧ ’ਚ ਭਾਜਪਾ ਦੇ ਨੌਜਵਾਨ ਮੋਰਚੇ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ।
ਬੀਜੇਪੀ ਆਗੂਆਂ ਨੇ ਫੂਕਿਆ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਇਹ ਵੀ ਪੜੋ: ਦਿੱਲੀ-ਕੱਟੜਾ ਹਾਈਵੇ ਨੂੰ ਲੈ ਕੇ ਕਿਸਾਨਾਂ ਨੇ ਕੈਪਟਨ ਦੇ ਮਹਿਲ ਦਾ ਕੀਤਾ ਘਿਰਾਓ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬੀਤੇ ਕੱਲ੍ਹ ਜੋ ਮਲੋਟ ਵਿੱਚ ਕਿਸਾਨਾਂ ਦੇ ਝੰਡੇ ਦੀ ਆੜ ’ਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਗੁੰਡਿਆਂ ਨੇ ਗੁੰਡਾਗਰਦੀ ਕਰਦੇ ਹੋਏ ਸਾਡੇ ਚੁਣੇ ਹੋਏ ਨੁਮਾਇੰਦੇ ’ਤੇ ਜਾਨਲੇਵਾ ਹਮਲਾ ਕੀਤਾ ਤੇ ਉਸ ਦੇ ਕੱਪੜੇ ਪਾੜ ਕੇ ਅਲਫ਼ ਨੰਗਾ ਕਰ ਦਿੱਤਾ ਉਹ ਬਹੁਤ ਮੰਦਭਾਗਾ ਹੈ।
ਉਹਨਾਂ ਕਿਹਾ ਕਿ ਇਸ ਸਭ ਲਈ ਪੰਜਾਬ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੈ। ਕਿਉਂਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੀ ਆੜ ਵਿੱਚ ਕਾਂਗਰਸ ਦੇ ਕਥਿਤ ਗੁੰਡਿਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਵੀ ਹਮਲਾ ਕੀਤਾ ਸੀ ਜਿਸ ਦੀ ਜਿੰਮੇਵਾਰ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਲਈ ਸੀ ਅਤੇ ਕਿਹਾ ਸੀ ਕਿ ਅਸੀਂ ਲਾਸ਼ਾਂ ਦੇ ਢੇਰ ਲਾਦੇਵਾਂਗੇ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੱਲ੍ਹ ਦੇ ਘਟਨਾਕ੍ਰਮ ਲਈ ਜਿੰਮੇਵਾਰ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜੋ: ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਵਿਧਾਇਕ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ