ਫ਼ਰੀਦਕੋਟ: ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚੀ। ਇੱਕ ਵਾਰ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਸੀਬੀਆਈ ਪਹਿਲੀ ਵਾਰ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਵਿੱਚ ਤਫ਼ਤੀਸ਼ ਕਰਨ ਪਹੁੰਚੀ ਹੈ।
ਸੀਬੀਆਈ ਨੇ ਮੁੜ ਸ਼ੁਰੂ ਕੀਤੀ ਬੇਅਦਬੀ ਮਾਮਲੇ ਦੀ ਜਾਂਚ
ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੀ।
ਦਰਅਸਲ, ਬਰਗਾੜੀ ਵਿੱਚ ਹੋਏ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਵੱਲੋਂ ਬੰਦ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਮੁਖੀ ਡੀਜੀਪੀ ਪ੍ਰਬੋਧ ਕੁਮਾਰ ਵੱਲੋਂ ਚਿੱਠੀ ਲਿਖਣ ਤੇ ਸੀਬੀਆਈ ਨੇ ਅੱਗੇ ਜਾਂਚ ਕਰਨ ਦੀ ਮਨਸ਼ਾ ਜਤਾਈ ਸੀ। ਹੁਣ ਸੀਬੀਆਈ ਬੁਰਜ ਜਵਾਹਰ ਸਿੰਘ ਪਿੰਡ ਵਿੱਚ ਸ਼ਿਕਾਇਤਕਰਤਾ ਦੇ ਘਰੇ ਪਹੁੰਚੀ ਹੈ।
ਜ਼ਿਕਰਯੋਗ ਹੈ ਕਿ 2015 ਵਿਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਸੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਇਆ ਸੀ। ਇਸ ਤੋਂ ਬਾਅਦ ਪਿੰਡ ਬਰਗਾੜੀ ਦੀਆਂ ਗਲੀਆਂ ਵਿਚੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ ਸਨ।