ਫਰੀਦਕੋਟ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਯਾਨਿ ਕਿ ਸਪੈਸ਼ਲ ਜਾਂਚ ਟੀਮ ਲਗਾਤਾਰ ਐਕਸ਼ਨ ਮੋਚ ਵਿੱਚ ਹੈ। ਹੁਣ ਇਸ ਸਪੈਸ਼ਲ ਜਾਂਚ ਟੀਮ ਭਗੌੜੇ ਟੇਰਾ ਪ੍ਰੇਮੀ ਪ੍ਰਦੀਪ ਕਲੇਰ,ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਦੱਸ ਦਈਏ ਇਹ ਤਿੰਨੋਂ ਭਗੋੜੇ ਮੁਲਜ਼ਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈਕੇ ਭੜਕਾਉ ਪੋਸਟਰ ਲਾਉਣ ਅਤੇ ਪਵਿੱਤਰ ਬਾਣੀ ਦੇ ਅੰਗ ਪਾੜ ਕੇ ਸੁੱਟਣ ਦੇ ਕੇਸ ਵਿੱਚ ਨਾਮਜ਼ਦ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ FIR ਨੰਬਰ 63, 117 ਅਤੇ 128 ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ।
ਫਰੀਦਕੋਟ ਅਦਾਲਤ ਵਿੱਚ ਬਾਦਲ ਪਿਓ-ਪੁੱਤ ਨੇ ਲਾਈ ਅਰਜ਼ੀ:ਦੂਜੇ ਪਾਸੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਚਲਾਨ ਦੀਆਂ ਕਾਪੀਆਂ ਲੈਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਵਿੱਚ ਅਰਜ਼ੀ ਲਗਾਈ ਹੈ। ਚਲਾਨ ਦੀਆਂ ਕਾਪੀਆਂ ਦੇਣ ਸਬੰਧੀ ਅਰਜ਼ੀ ਉੱਤੇ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਇਸ ਚਾਰਜਸ਼ੀਟ ਵਿੱਚ ਐੱਸਆਈਟੀ ਨੇ ਵੱਡੇ ਨਾਵਾਂ ਨੂੰ ਸ਼ਾਮਿਲ ਕਰਕੇ ਤਹਿਲਕਾ ਮਚਾ ਦਿੱਤਾ ਸੀ। ਇਸ ਤੋਂ ਮਗਰੋਂ ਵਿਵਾਦਿਤ ਪੁਲਿਸ ਅਫ਼ਸਰ ਸੁਮੇਧ ਸੈਣੀ ਸਮੇਤ ਕਈ ਤਤਕਾਲੀ ਅਫ਼ਸਰਾਂ ਅਤੇ ਪੁਲਿਸ ਮੁਲਜ਼ਮਾਂ ਦੇ ਚਾਰਜਸ਼ੀਟ ਵਿੱਚ ਨਾਂਅ ਸ਼ਾਮਿਲ ਸਨ।