ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਭੇਜਿਆ ਦੋ ਦਿਨਾਂ ਰਿਮਾਂਡ 'ਤੇ - SIT
ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫ਼ਰੀਦਕੋਟ ਅਦਾਲਤ 'ਚ ਹੋਈ ਪੇਸ਼ੀ। ਅਦਾਲਤ ਨੇ ਭੇਜਿਆ ਦੋ ਦਿਨਾਂ ਰਿਮਾਂਡ 'ਤੇ।
ਚਰਨਜੀਤ ਸ਼ਰਮਾ
ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਹੋਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ SIT ਵਲੋਂ ਅੱਜ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਚਰਨਜੀਤ ਸ਼ਰਮਾ ਬਹਿਬਲਕਲਾਂ ਗੋਲੀਕਾਂਡ ਵਿਚ ਜੁਡੀਸ਼ੀਅਲ ਰਿਮਾਂਡ 'ਤੇ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਅੱਜ ਚਰਨਜੀਤ ਸ਼ਰਮਾ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਇਸ ਸਬੰਧੀ ਸਰਕਾਰੀ ਵਕੀਲ ਨੇ ਦੱਸਿਆ ਕਿ ਅੱਜ ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਕਿਉਂਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ SIT ਨੂੰ ਤਫ਼ਤੀਸ਼ ਦੌਰਾਨ ਕੋਟਕਪੂਰਾ ਗੋਲੀਕਾਂਡ ਵਿਚ ਚਰਨਜੀਤ ਸ਼ਰਮਾਂ ਦੀ ਸ਼ਮੂਲੀਅਤ ਬਾਰੇ ਸੁਰਾਗ ਮਿਲੇ ਸਨ।
ਇਸ ਸੰਬੰਧੀ ਪੁੱਛਗਿੱਛ ਲਈ ਅੱਜ SIT ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਲਈ ਤਿੰਨ ਦਿਨ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਦੋ ਦਿਨ ਦੀ ਪੁਲਿਸ ਰਿਮਾਂਡ ਦੀ ਹੀ ਮਨਜ਼ੂਰੀ ਦਿੱਤੀ ਹੈ।