ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ, 3 ਅਪ੍ਰੈਲ ਤੱਕ ਭੇਜਿਆ ਜੇਲ੍ਹ - faridkot
ਕੋਟਕਪੁਰਾ ਗੋਲੀਕਾਂਡ ਵਿੱਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਸਆਈਟੀ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਤੇ ਭੇਜਿਆ ਜੇਲ੍ਹ।
ਫ਼ੋੇਟੋ।
ਫ਼ਰੀਦਕੋਟ: ਕੋਟਕਪੁਰਾ ਗੋਲੀਕਾਂਡ ਵਿੱਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਸਆਈਟੀ ਵੱਲੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਫ਼ਰੀਦਕੋਟ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਬਾਰੇ ਸਾਬਕਾ ਐਸਐਸਪੀ ਦੇ ਵਕੀਲ ਨੇ ਐਸਆਈਟੀ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਆਪਣੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।
ਦੂਜੇ ਪਾਸੇ ਗੋਲੀਕਾਂਡ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਐਸਆਈਟੀ ਦੀ ਕਾਰਵਾਈ ਵਿੱਚ ਢਿੱਲ ਵਰਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ।