ਫਰੀਦਕੋਟ: ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਅੱਜ ਫਰੀਦਕੋਟ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਪ੍ਰਦਰਸ਼ਨ 'ਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿੱਲ ਨੂੰ ਕਾਲਾ ਕਾਨੂੰਨ ਦਸਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਨਾਗਰਿਕਤਾ ਸੋਧ ਬਿੱਲ: ਫਰੀਦਕੋਟ 'ਚ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਮੁਸਲਿਮ ਭਾਈਚਾਰਾ
ਨਾਗਰਿਕਤਾ ਸੋਧ ਬਿੱਲ ਨੂੰ ਵਾਪਸ ਲੈਣ ਲਈ ਸਰਕਾਰ ਵਿਰੁੱਧ ਮੁਸਲਿਮ ਭਾਈਚਾਰੇ ਤੇ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਹੈ।
ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ, ਇਹ ਕਾਲਾ ਕਾਨੂੰਨ ਹੈ। ਇਹ ਆਪਸੀ ਭਾਈਚਾਰੇ ਵਿੱਚ ਵੰਡ ਪਾਉਣ ਵਾਲਾ ਹੈ। ਇਸ ਲਈ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਸਨਮਾਨ ਨੂੰ ਵੱਡੀ ਠੇਸ ਲੱਗੀ ਹੈ ਅਤੇ ਇਹ ਕਾਲਾ ਕਾਨੂੰਨ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਬੀਜੇਪੀ ਸਰਕਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੋ ਨਾਗਰਿਕਤਾ ਸੋਧ ਬਿੱਲ ਲਿਆਂਦਾ ਗਿਆ ਹੈ, ਇਹ ਕਾਲਾ ਕਾਨੂੰਨ ਹੈ ਅਤੇ ਇਸ ਨਾਲ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਰਾ ਹੈ। ਇਸ ਲਈ ਇਹ ਬਿੱਲ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾ ਨੂੰ ਭਰੋਸਾ ਦਿੱਤਾ ਹੈ ਕਿ ਸਿੱਖ ਭਾਈਚਾਰਾ ਉਨ੍ਹਾਂ ਨਾਲ ਹੈ।