ਫਰੀਦਕੋਟ:ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਦਾ ਦੌਰਾ ਕਰਨ ਪਹੁੰਚਣਗੇ। ਜਿਥੇ ਮੁੱਖ ਮੰਤਰੀ ਮਾਨ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਅਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਇਹ ਕਾਨਫਰੰਸ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਅਹਾਤੇ ਵਿੱਚ ਹੋ ਰਹੀ ਹੈ।
ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ: ਮੁੱਖ ਮੰਤਰੀ ਭਗਵੰਤ ਮਾਨ ਦੇ ਲੰਬੇ ਸਮੇਂ ਬਾਅਦ ਫਰੀਦਕੋਟ ਦੌਰੇ 'ਤੇ ਆਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ। ਸੀਐਮ ਮਾਨ ਦੁਪਹਿਰ ਕਰੀਬ 12 ਵਜੇ ਫਰੀਦਕੋਟ ਪਹੁੰਚਣਗੇ। ਇੱਥੇ ਸਾਢੇ ਤਿੰਨ ਘੰਟੇ ਰੁਕਣ ਤੋਂ ਬਾਅਦ ਵਾਪਸੀ ਕਰਨਗੇ। ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਐਮਸੀਐਚ ਬਲਾਕ ਦਾ ਉਦਘਾਟਨ ਕਰਨਾ ਹੈ। ਫਰੀਦਕੋਟ ਸ਼ਹਿਰ ਵਿੱਚ 2016 ਤੋਂ ਵਿਛਾਈ ਜਾ ਰਹੀ ਸੀਵਰੇਜ ਲਾਈਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਉਦਘਾਟਨ ਕੀਤਾ ਜਾਣਾ ਹੈ।
- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਲਗਾਈ ਗਈ ਫੁੱਲਾਂ ਦੀ ਪ੍ਰਦਰਸ਼ਨੀ, ਲੋਕ ਲੈਂਦੇ ਰਹੇ ਰੰਗ-ਬਿਰੰਗੇ ਫੁੱਲਾਂ ਨਾਲ ਸੈਲਫੀਆਂ
- ਜ਼ੀਰਾ ਫੈਕਟਰੀ ਤੋਂ ਬਾਅਦ ਲੁਧਿਆਣਾ ਦੇ ਪਿੰਡ ਮਾਂਗਟ ਵਿੱਚ ਗੰਦੇ ਪਾਣੀ ਨੇ ਜੀਣਾ ਕੀਤਾ ਮੁਹਾਲ, ਮੁੱਖ ਮੰਤਰੀ ਨੂੰ ਭੇਜੀ ਗਈ ਵੀਡੀਓ, ਦੇਖੋ ਖ਼ਾਸ ਰਿਪੋਰਟ
- ਜਿਸ ਕਿਰਦਾਰ 'ਤੇ ਬਣੀ ਫਿਲਮ ‘ਸੈਮ ਬਹਾਦਰ’, ਉਸ ਦੀ ਜਾਨ ਬਚਾਉਣ ਵਾਲੇ ਮਿਹਰ ਸਿੰਘ ਦੀ ਬਹਾਦਰੀ ਦੇ ਕਿੱਸੇ 90 ਸਾਲ ਦੀ ਧੀ ਨੇ ਕੀਤੇ ਸਾਂਝੇ