ਫਰੀਦਕੋਟ: ਪੰਜਾਬ ਵਿੱਚ ਕਣਕ ਦੀ ਫ਼ਸਲ (Wheat crop in Punjab) ਦਾ ਸੀਜ਼ਨ ਜਾਰੀ ਹੈ। ਇਸੇ ਦੇ ਚੱਲਦੇ ਡਵੀਜਨ ਰਵਿੰਦਰ ਕੁਮਾਰ ਕੌਸ਼ਿਕ ਆਈ.ਏ.ਐਸ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਖਰੀਦ ਪ੍ਰਬੰਧਾਂ, ਮੰਡੀਆਂ ਚ ਕਿਸਾਨਾਂ ਲੇਬਰ, ਆੜਤੀਆਂ ਆਦਿ ਲਈ ਲਈ ਪੀਣ ਵਾਲੇ ਪਾਣੀ,ਛਾਂ, ਰੋਸ਼ਨੀ ਆਦਿ ਦੀ ਕੀਤੇ ਗਏ ਪ੍ਰਬੰਧਾਂ ਦੇ ਜਾਇਜਾ ਲਿਆ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਅਧਿਆਕਾਰੀਆਂ ਨੂੰ ਦਿੱਤੇ ਆਦੇਸ਼: ਕਮਿਸ਼ਨਰ ਆਰ.ਕੇ ਕੌਸ਼ਿਕ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖਰੀਦ ਕੇਂਦਰਾਂ ਵਿੱਚ ਆਪਣੀ ਕਣਕ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਵਿੱਚ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਰੋਜਾਨਾਂ ਮੰਡੀਆਂ ਚ ਆਉਣਗੇ ਅਤੇ ਇਸ ਸਬੰਧੀ ਰਿਪੋਰਟ ਦੇਣਗੇ। ਉਨ੍ਹਾਂ ਇਸ ਮੌਕੇ ਕਣਕ ਦੀ ਖਰੀਦ ਦੀ ਚੱਲ ਰਹੀ ਰਫਤਾਰ, ਲਿਫਟਿੰਗ, ਅਦਾਇਗੀ ਆਦਿ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬਾਰਦਾਨੇ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਲਈ।