ਪੰਜਾਬ

punjab

By

Published : Jan 10, 2023, 7:18 AM IST

ETV Bharat / state

ਪਿੰਡ ਰੋੜੀਕਪੂਰਾ ਵਿਖੇ ਡਿਪਟੀ ਕਮਿਸ਼ਨਰ ਨੇ ਸੁਣੀਆਂ ਸ਼ਿਕਾਇਤਾਂ

ਜੈਤੋ ਸਬ ਡਿਵੀਜ਼ਨ ਅੰਦਰ ਪੈਂਦੇ ਰੋੜੀ ਕਪੂਰਾ ਵਿਖੇ ਜੈਤੋ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਜਲਦ ਨਿਪਟਾਰੇ ਦਾ ਭਰੋਸਾ (Complaints heard by the Deputy Commissioner) ਦਿੱਤਾ। ਡਿਪਟੀ ਕਮਿਸ਼ਨਰ ਨੇ ਆਪਣੀਆਂ ਵੱਖ ਵੱਖ ਸਮੱਸਿਆਵਾਂ ਜਾਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨਾਲ ਗੱਲਬਾਤ ਕੀਤੀ।

Complaints heard by the Deputy Commissioner at Rodikpura village of Jaito
ਪਿੰਡ ਰੋੜੀਕਪੂਰਾ ਵਿਖੇ ਡਿਪਟੀ ਕਮਿਸ਼ਨਰ ਨੇ ਸੁਣੀਆਂ ਸ਼ਿਕਾਇਤਾਂ

ਫਰੀਦਕੋਟ:ਜੈਤੋ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਵੱਲੋਂ ਜੈਤੋ ਸਬ ਡਿਵੀਜ਼ਨ ਅੰਦਰ ਪੈਂਦੇ ਰੋੜੀ ਕਪੂਰਾ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਜਲਦ ਨਿਪਟਾਰੇ ਦਾ ਭਰੋਸਾ (Complaints heard by the Deputy Commissioner) ਦਿੱਤਾ। ਇਸ ਮੌਕੇ ਐਸ ਡੀ ਐਮ ਜੈਤੋ ਡਾ. ਨਿਰਮਲ ਓਸੇਪਚਨ ਅਤੇ ਤਹਿਸੀਲਦਾਰ ਮੈਡਮ ਲਵਪ੍ਰੀਤ ਕੌਰ ਹਾਜ਼ਰ ਸਨ।

ਇਹ ਵੀ ਪੜੋ:Love Rashifal: ਇਹ ਰਾਸ਼ੀ ਵਾਲੇ ਪਾਰਟਨਰ ਦੇਣਗੇ ਸਰਪ੍ਰਾਈਜ਼, ਜਾਣੋ ਅਪਣੀ ਰਾਸ਼ੀ ਮੁਤਾਬਕ ਲਵ ਲਾਈਫ



ਇਸ ਮੌਕੇ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਕਿਹਾ ਕਿ ਸਰਕਾਰੀ ਕੰਮਕਾਜ ਕਰਵਾਉਣ ਵਿਚ ਆਮ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ, ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਦਾ ਮੌਕੇ ’ਤੇ ਹੀ ਸਬੰਧਤ ਵਿਭਾਗੀ ਅਧਿਕਾਰੀ ਪਾਸੋਂ ਨਿਪਟਾਰਾ ਕਰਵਾਇਆ ਜਾ ਸਕੇ, ਇਸ ਮੰਤਵ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸ਼ਿਕਾਇਤ ਨਿਵਾਰਨ’ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਹਾ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਆਪਣੀਆਂ ਵੱਖ ਵੱਖ ਸਮੱਸਿਆਵਾਂ ਜਾਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨਾਲ ਗੱਲਬਾਤ ਕੀਤੀ।

ਪਿੰਡ ਰੋੜੀਕਪੂਰਾ ਵਿਖੇ ਡਿਪਟੀ ਕਮਿਸ਼ਨਰ ਨੇ ਸੁਣੀਆਂ ਸ਼ਿਕਾਇਤਾਂ

ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਜਿੰਨ੍ਹਾਂ ਦਰਖ਼ਾਸਤਾਂ ਦਾ ਮੌਕੇ ’ਤੇ ਨਿਪਟਾਰਾ ਸੰਭਵ ਸੀ ਉਨ੍ਹਾਂ ਦਾ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਅਤੇ ਕੁਝ ਦਰਖ਼ਾਸਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਪਟਾਰੇ ਅਤੇ ਅਗਲੇਰੀ ਕਾਰਵਾਈ ਲਈ ਦਿੱਤੀਆਂ। ਉਨ੍ਹਾਂ ਇਸ ਮੌਕੇ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਅਤੇ ਪਾਲਿਸੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਵੱਖ ਵੱਖ ਅਧਿਕਾਰੀਆਂ ਪਾਸੋਂ ਉਨ੍ਹਾਂ ਨੂੰ ਅਲਾਟ ਕੀਤੇ ਕਲਸਟਰ-ਬਲਾਕ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details