ਫ਼ਰੀਦਕੋਟ: ਪਿਛਲੇ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦੇ ਹਾਲਾਤ ਬਣ ਗਏ ਹਨ। ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਨਾਲ ਹੋਣ ਕਾਰਨ ਕਈ ਪਿੰਡਾਂ ਵਿੱਚ ਬਰਸਾਤੀ ਨਾਲੇ ( ਡਰੇਨ ) ਓਵਰਫਲੋ ਹੋ ਗਏ ਹਨ।
ਡਰੇਨ ਓਵਰਫਲੋ ਹੋਣ ਕਾਰਨ ਕਈ ਪਿੰਡਾਂ ਦੇ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਝੋਨੇ ਦੀ 2400 ਏਕੜ ਫ਼ਸਲ ਬਰਬਾਦ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਠੇਕੇ ਉੱਤੇ ਜ਼ਮੀਨ ਲੈ ਕੇ ਝੋਨਾ ਲਗਾਇਆ ਹੈ ਉਨ੍ਹਾਂ ਨੂੰ ਭਾਰੀ ਨੁਕਸਾਨ ਝੇਲਣਾ ਪੈ ਰਿਹਾ ਹੈ। ਅਗਲੇ 20 ਦਿਨ ਜੇਕਰ ਮੀਂਹ ਨਹੀਂ ਪੈਂਦਾ ਤਾਂ ਖੇਤਾਂ ਚੋਂ ਪਾਣੀ ਨਿਕਲ ਜਾਵੇਗਾ ਪਰ ਉਸ ਵੇਲੇ ਤੱਕ ਝੋਨੇ ਦੀ ਫ਼ਸਲ ਗਲ ਚੁੱਕੀ ਹੋਵੇਗੀ।
ਫ਼ਰੀਦਕੋਟ ਦੇ ਪਿੰਡਾਂ 'ਚ ਬਣੇ ਹੜ੍ਹ ਦੇ ਹਾਲਾਤ - Fridkoat villages ]
ਫ਼ਰੀਦਕੋਟ ਵਿਖੇ ਬੀਤੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਲਗਭਗ 2400 ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ। ਹੜ੍ਹ ਨਾਲ ਪ੍ਰਭਵਾਤ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਹੈ
ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਨਾਲ ਪ੍ਰਭਾਵਤ ਲੋਕਾਂ ਅਤੇ ਕਿਸਾਨਾਂ ਨੇ ਸੂਬਾ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਹੈ।
ਇਸ ਮਾਮਲੇ ਬਾਰੇ ਜਦੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕੇ ਫ਼ਰੀਦਕੋਟ ਜ਼ਿਲ੍ਹੇ ਦੀ ਕਰੀਬ 27000 ਏਕੜ ਫ਼ਸਲ ਪਾਣੀ ਦੀ ਮਾਰ ਹੇਠ ਆਈ ਹੈ। ਪ੍ਰਸ਼ਾਸਨ ਵਲੋਂ ਲਗਤਾਰ ਟੀਮਾਂ ਬਣਾ ਕੇ ਅਧਿਕਾਰੀ ਪਿੰਡਾਂ ਦੇ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਅਤੇ ਹੜ੍ਹ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ।