ਫ਼ਰੀਦਕੋਟ: ਪੰਜਾਬ 'ਚ ਬੇਰੁਜ਼ਗਾਰੀ ਦਾ ਆਂਕੜਾ ਵੱਧ ਗਿਆ ਹੈ। ਜਿਥੇ ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ, ਉਥੀ ਹੁਣ ਇੱਕ ਕਾਂਗਰਸੀ ਯੁਵਾ ਨੇਤਾਵਾਂ ਨੇ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਮੁਹਿੰਮ ਐਨਆਰਯੂ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਕਾਂਗਰਸੀ ਯੁਵਾ ਨੇਤਾਵਾਂ ਵੱਲੋਂ NRU ਦਾ ਪ੍ਰਚਾਰ ਹੁਣ ਕਾਂਗਰਸੀ ਯੁਵਾ ਨੇਤਾ, ਰਾਹੁਲ ਗਾਂਧੀ ਵਲੋਂ ਚਲਾਈ ਗਈ ਨੈਸ਼ਨਲ ਰਜਿਸਟ੍ਰੇਸ਼ਨ ਆਫ਼ ਅਨਇੰਪਲਾਇਮੈਂਟ ਮੁਹਿੰਮ ਦੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ 'ਚ ਵੱਧ-ਚੜ੍ਹ ਕੇ ਪ੍ਰਚਾਰ ਕਰ ਰਹੇ ਹਨ। ਇਸ ਮੁਹਿੰਮ ਦੇ ਤਹਿਤ ਹਰ ਇੱਕ ਨੌਜਵਾਨ ਜੋ ਅਜੇ ਤੱਕ ਬੇ-ਰੁਜ਼ਗਾਰ ਹੈ, ਉਸ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਤੇ ਉਸ ਨੂੰ ਰਾਸ਼ਟਰੀ ਬੇ-ਰੁਜ਼ਗਾਰੀ ਰਜਿਸਟ੍ਰੇਸ਼ਨ ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਨਾਲ ਬੇਰੁਜ਼ਗਾਰ ਨੂੰ ਰੁਜ਼ਗਾਰ ਪ੍ਰਾਪਤੀ ਦੇ ਹੋਰ ਮੌਕੇ ਮਿਲਣਗੇ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਕਰਨ ਸਿੰਘ ਨੰਗਲ ਅਤੇ ਪਰਮਿੰਦਰ ਡਿੰਪਲ ਨੇ ਕਿਹਾ ਕਿ ਦੇਸ਼ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ ਬਣਾਈ ਗਈ ਐਨਆਰਯੂ ਨੂੰ ਲੈ ਕੇ ਪੰਜਾਬ ਦੇ ਨੌਜਵਾਨਾਂ ਤੋਂ ਇਲਾਵਾ ਪੂਰੇ ਭਾਰਤ ਦੇ ਨੌਜਵਾਨ ਉਤਸ਼ਾਹਤ ਹਨ। ਉਨ੍ਹਾਂ ਕਿਹਾ ਇਸ ਰਾਹੀਂ ਪਹਿਲਾਂ ਵੀ ਕਈ ਨੌਜਵਾਨਾਂ ਨੂੰ ਨੌਕਰੀ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਬੇਰੁਜ਼ਗਾਰ ਨੌਜਵਾਨ ਮਹਿਜ਼ ਇੱਕ ਮਿਸ ਕਾਲ ਰਾਹੀਂ ਆਪਣਾ ਨਾਂਅ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਆਖਿਆ ਕਿ ਇਹ ਐਨਆਰਯੂ ਬੇਰੁਜ਼ਗਾਰੀ ਦੇ ਸਹੀ ਆਂਕੜੇ ਸਾਹਮਣੇ ਲਿਆਵੇਗਾ।
ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਤੋਂ ਇਲਾਵਾ ਪੂਰੇ ਪੰਜਾਬ 'ਚ ਬੇ-ਰੁਜ਼ਗਾਰ ਨੌਜਵਾਨਾਂ ਨੂੰ ਇਸ ਮੁਹਿੰਮ ਨਾ ਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਦੇ ਹਰ ਵਰਗ ਦੇ ਲੋਕ ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਹਨ ਅਤੇ ਮੋਦੀ-ਅਮਿਤ ਸ਼ਾਹ ਦੀ ਜੋੜੀ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਛੋਟੇ ਅਤੇ ਵੱਡੇ ਦੁਕਾਨਦਾਰ ਖੱਜਲ-ਖੁਆਰ ਹੋਣ ਲਈ ਮਜਬੂਰ ਹਨ।