ਫਰੀਦਕੋਟ: ਕੋਰੋਨਾ ਵਾਇਰਸ ਜਿਥੇ ਪੂਰੇ ਭਾਰਤ 'ਚ ਪੈਰ ਪਸਾਰਦਾ ਜਾ ਰਿਹਾ ਹੈ, ਉਥੇ ਹੀ ਫ਼ਰੀਦਕੋਟੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਚਲਦੇ ਬੀਤੇ ਕਰੀਬ 15 ਦਿਨਾਂ ਤੋਂ ਇਕਾਂਤਵਾਸ ਵਿੱਚ ਰੱਖੇ ਗਏ 167 ਮਜ਼ਦੂਰਾਂ ਨੂੰ ਸ਼ੁੱਕਰਵਾਰ ਰਾਤ ਆਪੋ ਆਪਣੇ ਘਰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਮਰੀਜ਼ਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਕਾਂਤਵਾਸ ਤੋਂ ਛੁੱਟੀ ਦਿੱਤੀ ਹੈ।
ਫ਼ਰੀਦਕੋਟ 'ਚ 167 ਮਜ਼ਦੂਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਭੇਜਿਆ ਘਰ
ਫ਼ਰੀਦਕੋਟ 'ਚ ਇਕਾਂਤਵਾਸ ਕੀਤੇ 167 ਮਜ਼ਦੂਰਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ਾਸਨ ਨੇ ਘਰ ਭੇਜੇ ਦਿੱਤਾ ਹੈ। ਇਹ ਸਾਰੇ ਮਜ਼ਦੂਰ ਰਾਜਸਥਾਨ ਤੋਂ ਆਏ ਸਨ।
ਫ਼ੋਟੋ।
ਇਸ ਮੌਕੇ ਗੱਲਬਾਤ ਕਰਦਿਆਂ, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਰਾਜਸਥਾਨ ਤੋਂ ਕੰਮ ਕਰ ਕੇ ਪਰਤੇ 170 ਮਜ਼ਦੂਰਾਂ ਨੂੰ ਫ਼ਰੀਦਕੋਟ ਦੇ ਇੱਕ ਨਿੱਜੀ ਸਕੂਲ ਵਿੱਚ ਇਕਾਂਤਵਾਸ ਕੀਤਾ ਗਿਆ ਸੀ। ਇਨ੍ਹਾਂ 'ਚੋਂ 3 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਜਿੰਨ੍ਹਾਂ ਦਾ ਜੀਜੀਐੱਸ ਮੈਡੀਕਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਕੀ 167 ਮਰੀਜਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਸਨ ਜਿਨ੍ਹਾਂ ਨੂੰ 15 ਦਿਨਾਂ ਦੇ ਇਕਾਂਤਵਾਸ ਤੋਂ ਬਾਆਦ ਘਰ ਭੇਜਿਆ ਜਾ ਰਿਹਾ ਹੈ।