ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਦਾ ਮਾਮਲਾ ਇੱਕ ਵਾਰ ਫਿਰ ਭੱਖਕਦਾ ਨਜਰ ਆ ਰਿਹਾ ਹੈ। ਮਾਮਲੇ ਵਿੱਚ ਸ਼ਨਿਚਰਵਾਰ ਨੂੰ ਫ਼ਰੀਦਕੋਟ ਦੀ ਮਾਨਯੋਗ ਅਦਾਲਤ ਵਿੱਚ ਜਸਟਿਸ ਏਕਤਾ ਉਪਲ ਦੀ ਅਦਾਲਤ ਨੇ ਸੁਣਵਾਈ ਹੋਈ। ਇਸ ਸੁਣਵਾਈ ਵਿੱਚ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਕੇਸ ਡਾਇਰੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਵਾਉਣ ਸਬੰਧੀ ਅਰਜ਼ੀ ਦਿੱਤੀ ਸੀ। ਸੁਣਵਾਈ ਵਿੱਚ ਮਾਨਯੋਗ ਅਦਾਲਤ ਨੇ IG ਉਮਰਾਨੰਗਲ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ।
ਇਸੇ ਮਾਮਲੇ ਵਿੱਚ ਨਾਮਜਦ ਕੋਟਕਪੂਰਾ ਦੇ ਤੱਤਕਾਲੀ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਰਿਟ ਵਿੱਚ ਪੇਸ਼ ਕੀਤੇ ਗਏ ਦਸਤਾਵੇਜਾਂ ਬਾਰੇ SIT ਵੱਲੋਂ ਦਾਇਰ ਕੀਤੀ ਅਰਜ਼ੀ ਨੂੰ ਵੀ ਮਾਨਯੋਗ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ।
ਜਸਟਿਸ ਏਕਤਾ ਉਪਲ ਦੀ ਅਦਾਲਤ ਨੇ ਕੇਸ ਦੀ ਅੱਗੇ ਦੀ ਸੁਣਵਾਈ ਲਈ ਜਿਲ੍ਹਾ ਅਤੇ ਸ਼ੈਸ਼ਨ ਕੋਰਟ ਫਰੀਦਕੋਟ ਨੂੰ ਅਟੈਚ ਕੀਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ 2019 ਨੂੰ ਜਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਅਦਾਲਤ ਵਿਚ ਹੋਵੇਗੀ।
ਇਸ ਮੌਕੇ SIT ਵੱਲੋਂ ਪੇਸ਼ ਹੋਏ ਵਕੀਲ ਹਰਪਾਲ ਸਿੰਘ ਨੇ ਕਿਹਾ ਕਿ ਮਾਨਯੋਗ ਅਦਾਲਤ ਨੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਅਰਜ਼ੀ ਵਿੱਚ ਉਮਰਾਨੰਗਲ ਨੇ ਕੇਸ ਡਾਇਰੀ ਅਦਾਲਤ ਵਿੱਚ ਪੇਸ਼ ਕਰਨ ਲਈ ਲਗਾਈ ਸੀ। ਪਰ ਸੁਣਵਾਈ ਤੋਂ ਬਾਅਦ ਉਮਰਾਨੰਗਲ ਦੀ ਅਰਜ਼ੀ ਖਾਰਜ ਕਰ ਕੇਸ ਅਗਲੀ ਸੁਣਵਾਈ ਲਈ ਸ਼ੈਸ਼ਨ ਅਦਾਲਤ ਵਿੱਚ ਅਟੈਚ ਕਰ ਦਿੱਤਾ ਹੈ।